ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਖ਼ਰਚ ਵਿੱਚ ਗੜਬੜੀ ਮਾਮਲੇ ’ਚ ਇੰਜਨੀਅਰ ਰਾਸ਼ਿਦ ਨੂੰ ਨੋਟਿਸ

06:52 AM Jul 04, 2024 IST

ਸ੍ਰੀਨਗਰ, 3 ਜੁਲਾਈ
ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਦੇ ਬਾਰਾਮੂਲਾ ਲੋਕ ਸਭਾ ਹਲਕੇ ਤੋਂ ਨਵ-ਨਿਯੁਕਤ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ ਨੂੰ ਉਨ੍ਹਾਂ ਦੀ ਚੋਣ ਖ਼ਰਚ ਰਿਪੋਰਟ ਵਿੱਚ ਰਕਮ ’ਚ ਭਾਰੀ ਗੜਬੜੀ ਸਾਹਮਣੇ ਆਉਣ ਮਗਰੋਂ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਸਬੰਧੀ ਦੋ ਦਿਨਾਂ ਵਿੱਚ ਜਵਾਬ ਮੰਗਿਆ ਹੈ। ਇਹ ਨੋਟਿਸ ਬਾਰਾਮੂਲਾ ਵਿੱਚ ਡਿਪਟੀ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਭੇਜਿਆ ਗਿਆ ਹੈ। ਨੋਟਿਸ ਮੁਤਾਬਕ, ਰਾਸ਼ਿਦ ਵੱਲੋਂ ਪੇਸ਼ ਖਰਚ ਰਜਿਸਟਰ ਵਿੱਚ 2.10 ਲੱਖ ਰੁਪਏ ਦਿਖਾਏ ਗਏ ਸਨ, ਜਦਕਿ ਅਬਜ਼ਰਵਰਾਂ ਦੇ ਰਜਿਸਟਰ ਵਿੱਚ ਦਰਜ ਅਸਲ ਰਕਮ 13.78 ਲੱਖ ਰੁਪਏ ਸੀ। ਐੱਨਆਈਏ ਨੇ ਰਾਸ਼ਿਦ ਨੂੰ ਦਹਿਸ਼ਤੀ ਫੰਡਿੰਗ ਮਾਮਲੇ ’ਚ 2019 ’ਚ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਰਾਸ਼ਿਦ ਨੂੰ 5 ਜੁਲਾਈ ਨੂੰ ਲੋਕ ਸਭਾ ਮੈਂਬਰ ਵਜੋਂ ਹਲਫ਼ ਲੈਣ ਲਈ ਦੋ ਘੰਟੇ ਦੀ ਹਿਰਾਸਤੀ ਪੈਰੋਲ ਮਿਲੀ ਹੈ। ਇੰਜਨੀਅਰ ਰਾਸ਼ਿਦ ਵਜੋਂ ਮਸ਼ਹੂਰ ਸ਼ੇਖ ਅਬਦੁਲ ਰਾਸ਼ਿਦ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਤੇ ਬਾਰਾਮੂਲਾ ਤੋਂ ਨੈਸ਼ਨਲ ਕਾਨਫਰੰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਨੂੰ ਹਰਾਇਆ ਸੀ। ਰਾਸ਼ਿਦ ਨੇ ਸੰਸਦ ਮੈਂਬਰ ਵਜੋਂ ਹਲਫ਼ ਲੈਣ ਤੇ ਆਪਣੀਆਂ ਸੰਸਦੀ ਜ਼ਿੰਮੇਵਾਰੀਆਂ ਨਿਭਾਉਣ ਲਈ ਅੰਤਰਿਮ ਜ਼ਮਾਨਤ ਜਾਂ ਹਿਰਾਸਤੀ ਪੈਰੋਲ ਦੇਣ ਦੀ ਮੰਗ ਕਰਦਿਆਂ ਅਦਾਲਤ ਦਾ ਰੁਖ਼ ਕੀਤਾ ਸੀ। ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਉਨ੍ਹਾਂ ਨੂੰ 5 ਜੁਲਾਈ ਨੂੰ ਹਲਫ਼ ਲੈਣ ਮੌਕੇ ਦੋ ਘੰਟੇ ਲਈ ਹਿਰਾਸਤੀ ਪੈਰੋਲ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਐੱਨਆਈਏ ਨੇ ਸੋਮਵਾਰ ਨੂੰ ਰਾਸ਼ਿਦ ਦੀ ਅਰਜ਼ੀ ਦਾ ਵਿਰੋਧ ਨਹੀਂ ਕੀਤਾ ਸੀ। ਐੱਨਆਈਏ ਦੇ ਵਕੀਲ ਨੇ ਕਿਹਾ ਕਿ ਉਹ ਕੁਝ ਸ਼ਰਤਾਂ ਦੀ ਪਾਲਣਾ ਕਰ ਕੇ ਸਹੁੰ ਚੁੱਕ ਸਕਦਾ ਹੈ ਜਿਵੇਂ ਉਹ ਇਸ ਬਾਰੇ ਮੀਡੀਆ ਨਾਲ ਗੱਲ ਨਾ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਿਦ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ ਤੇ ਉਸ ਨੂੰ ਇੱਕ ਦਿਨ ਅੰਦਰ ਜੇਲ੍ਹ ਵਿਚੋਂ ਬਾਹਰ ਆ ਕੇ ਹਲਫ਼ ਲੈਣ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਕਰਨੀ ਚਾਹੀਦੀ ਹੈ। -ਪੀਟੀਆਈ

Advertisement

Advertisement
Advertisement