ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਵਲੋਂ ਦੋ ਜ਼ਿਲ੍ਹਾ ਜੱਜਾਂ ਦੀ ਪਟੀਸ਼ਨ ’ਤੇ ਹਿਮਾਚਲ ਹਾਈ ਕੋਰਟ ਨੂੰ ਨੋਟਿਸ

06:22 PM May 13, 2024 IST

ਨਵੀਂ ਦਿੱਲੀ, 13 ਮਈ
ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਤੋਂ ਦੋ ਸਭ ਤੋਂ ਸੀਨੀਅਰ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਪਟੀਸ਼ਨ ’ਤੇ ਜਵਾਬ ਮੰਗਿਆ ਹੈ ਕਿ ਹਾਈ ਕੋਰਟ ਕੋਲਜੀਅਮ ਨੇ ਜੱਜ ਦੇ ਅਹੁਦੇ ਲਈ ਨਾਵਾਂ ਦੀ ਚੋਣ ਵਿੱਚ ਉਨ੍ਹਾਂ ਦੀ ਯੋਗਤਾ ਅਤੇ ਸੀਨੀਆਰਤਾ ਨੂੰ ਧਿਆਨ ਵਿਚ ਨਹੀਂ ਰੱਖਿਆ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ’ਤੇ ਆਧਾਰਿਤ ਬੈਂਚ ਨੇ ਦੋ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਰਵਿੰਦ ਦਾਤਾਰ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਉਨ੍ਹਾਂ ਤੋਂ ਜੂਨੀਅਰ ਨਿਆਂਇਕ ਅਫਸਰਾਂ ਦੀ ਹਾਈ ਕੋਰਟ ਦੇ ਜੱਜਾਂ ਲਈ ਸਿਫ਼ਾਰਸ਼ ਕੀਤੀ ਗਈ ਸੀ। ਇਹ ਪਟੀਸ਼ਨ ਚਿਰਾਗ ਭਾਨੂ ਸਿੰਘ ਅਤੇ ਅਰਵਿੰਦ ਮਲਹੋਤਰਾ ਵੱਲੋਂ ਦਾਇਰ ਕੀਤੀ ਗਈ ਸੀ।

Advertisement

Advertisement