For the best experience, open
https://m.punjabitribuneonline.com
on your mobile browser.
Advertisement

ਦਾਣਾ ਮੰਡੀ ’ਚ ਮਾੜੇ ਸਫ਼ਾਈ ਪ੍ਰਬੰਧਾਂ ਕਾਰਨ ਅਧਿਕਾਰੀਆਂ ਨੂੰ ਨੋਟਿਸ

08:13 AM Apr 17, 2024 IST
ਦਾਣਾ ਮੰਡੀ ’ਚ ਮਾੜੇ ਸਫ਼ਾਈ ਪ੍ਰਬੰਧਾਂ ਕਾਰਨ ਅਧਿਕਾਰੀਆਂ ਨੂੰ ਨੋਟਿਸ
ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਸਾਕਸ਼ੀ ਸਾਹਨੀ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਅਪਰੈਲ
ਕਿਸਾਨਾਂ ਨੂੰ ਮੰਡੀਆਂ ਵਿੱਚ ਮਿਆਰੀ ਸਹੂਲਤਾਂ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਥਾਨਕ ਗਿੱਲ ਰੋਡ ਦਾਣਾ ਮੰਡੀ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਮਾੜੇ ਸਫਾਈ ਪ੍ਰਬੰਧਾਂ ਕਾਰਨ ਸਬੰਧਤ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਅਤੇ ਸਾਫ਼-ਸਫ਼ਾਈ ਸਹੀ ਢੰਗ ਨਾਲ ਨਾ ਹੋਣ ਬਾਰੇ ਸਪੱਸ਼ਟੀਕਰਨ ਮੰਗਿਆ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਸਾਹਨੀ ਨੇ ਅੱਜ ਸ਼ਾਮ ਗਿੱਲ ਰੋਡ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ ਕਰਦਿਆਂ ਖਰੀਦ ਕਾਰਜਾਂ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਮੰਡੀ ਵਿੱਚ ਕਣਕ ਦੀ ਆਮਦ ਤੋਂ ਪਹਿਲਾਂ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਟੀਮਾਂ ਬਣਾ ਕੇ ਅਜਿਹੇ ਅਚਨਚੇਤ ਨਿਰੀਖਣ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਸਾਹਨੀ ਨੇ ਇਹ ਵੀ ਕਿਹਾ ਕਿ ਅਧਿਕਾਰੀ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਪੱਖੇ ਅਤੇ ਸ਼ੈੱਡਾਂ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਕਿਸਾਨਾਂ ਅਤੇ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਅਤੇ ਅਦਾਇਗੀ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਬਾਰਦਾਨੇ ਦੀ ਵੀ ਲੋੜੀਂਦੀ ਉਪਲਬਧਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਅਦਾਇਗੀ ਨਿਰਧਾਰਤ ਸਮੇਂ ਵਿੱਚ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਦੀਪਕ ਭਾਟੀਆ, ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ ਤੇ ਹੋਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×