ਕੇਂਦਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ
05:45 AM Oct 31, 2024 IST
Advertisement
ਨਵੀਂ ਦਿੱਲੀ:
Advertisement
ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ ਤਿੰਨ ਫ਼ੀਸਦ ਦਾ ਵਾਧਾ ਕੀਤਾ ਹੈ। ਇਹ ਮਹਿੰਗਾਈ ਭੱਤਾ ਪਹਿਲੀ ਜੁਲਾਈ 2024 ਤੋਂ ਲਾਗੂ ਹੋਵੇਗਾ। ਪਹਿਲਾਂ ਮਹਿੰਗਾਈ ਭੱਤਾ 50 ਫ਼ੀਸਦ ਸੀ, ਜਿਸ ਨੂੰ ਵਧਾ ਕੇ 53 ਫ਼ੀਸਦ ਕਰ ਦਿੱਤਾ ਗਿਆ ਹੈ। ਕੇਂਦਰੀ ਵਜ਼ਾਰਤ ਨੇ 16 ਅਕਤੂਬਰ ਨੂੰ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ। ਪਰਸੋਨਲ ਵਿਭਾਗ ਨੇ ਕਿਹਾ ਕਿ ਪੈਨਸ਼ਨ ਤੇ ਪੈਨਸ਼ਨਰ ਭਲਾਈ ਵਿਭਾਗ ਨੇ ਸਾਰੇ ਕੇਂਦਰ ਸਰਕਾਰ ਦੇ ਪੈਨਸ਼ਨਰਾਂ/ਪਰਿਵਾਰਕ ਪੈਨਸ਼ਨਰਾਂ ਲਈ ਅੱਜ ਆਦੇਸ਼ ਜਾਰੀ ਕੀਤਾ ਹੈ। ਇਹ ਵਾਧਾ ਪਹਿਲੀ ਜੁਲਾਈ ਤੋਂ ਲਾਗੂ ਹੋਵੇਗਾ। -ਪੀਟੀਆਈ
Advertisement
Advertisement