ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁਣ ਭੂੰਦੜ ਖ਼ਿਲਾਫ਼ ਅਕਾਲ ਤਖ਼ਤ ’ਤੇ ਸ਼ਿਕਾਇਤ

09:00 AM Sep 10, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਸਤੰਬਰ
ਸ਼੍ਰੋੋਮਣੀ ਅਕਾਲੀ ਦਲ ਖ਼ਿਲਾਫ਼ ਪੈਦਾ ਹੋਇਆ ਸੰਕਟ ਲਗਾਤਾਰ ਵਧ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਖ਼ਿਲਾਫ਼ ਵੀ ਅਕਾਲ ਤਖ਼ਤ ਵਿਖੇ ਸ਼ਿਕਾਇਤ ਦਿੱਤੀ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਹ ਸ਼ਿਕਾਇਤ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਣੇ ਕੇ, ਹਰਦੇਵ ਸਿੰਘ ਰੋਗਲਾ, ਰਾਮਪਾਲ ਸਿੰਘ ਬਹਿਣੀਵਾਲ ਤੇ ਹੋਰਾਂ ਵੱਲੋਂ ਕੀਤੀ ਗਈ ਹੈ। ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਸੌਂਪੀ ਗਈ ਸ਼ਿਕਾਇਤ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਬਲਵਿੰਦਰ ਸਿੰਘ ਭੂੰਦੜ ਨੇ ਅਕਾਲ ਤਖ਼ਤ ਦੇ ਹੁਕਮਨਾਮੇ ਦੇ ਖ਼ਿਲਾਫ਼ ਜਾ ਕੇ ਆਪਣੇ ਘਰ ਵਿੱਚ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਆਗੂਆਂ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਸਨ। ਉਨ੍ਹਾਂ ਦਾਅਵਾ ਕੀਤਾ ਕਿ 2014 ਵਿੱਚ ਅਕਾਲ ਤਖ਼ਤ ਦੇ ਹੁਕਮਨਾਮੇ ਖ਼ਿਲਾਫ਼ ਉਨ੍ਹਾਂ ਦੇ ਘਰ ਮੀਟਿੰਗ ਹੋਈ ਸੀ, ਜਿਸ ਵਿੱਚ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਤਿੰਨ ਆਗੂ ਸ਼ਾਮਲ ਹੋਏ ਸਨ। ਇਹ ਮੀਟਿੰਗ ਪਹਿਲਾਂ ਵੀ ਚਰਚਾ ਵਿੱਚ ਰਹੀ ਹੈ ਅਤੇ ਇਸ ਦਾ ਜ਼ਿਕਰ ਅਖ਼ਬਾਰਾਂ ਵਿੱਚ ਵੀ ਹੋਇਆ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਨ ਵਾਲਾ ਪੰਥ ਦੀ ਨੁਮਾਇੰਦਾ ਜਥੇਬੰਦੀ ਦਾ ਕਾਰਜਕਾਰੀ ਪ੍ਰਧਾਨ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਹੀ ਅਕਾਲ ਤਖਤ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜੇ ਸੁਖਬੀਰ ਖ਼ਿਲਾਫ਼ ਇਸੇ ਮਾਮਲੇ ਵਿੱਚ ਸਖ਼ਤ ਫ਼ੈਸਲਾ ਲਿਆ ਜਾ ਸਕਦਾ ਹੈ ਤਾਂ ਭੂੰਦੜ ’ਤੇ ਵੀ ਉਸੇ ਮਾਮਲੇ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ।

Advertisement

Advertisement