ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਣ ਸੱਦਾ ਮਿਲਣ ’ਤੇ ਵੀ ‘ਜਨ ਆਸ਼ੀਰਵਾਦ ਯਾਤਰਾ’ ਵਿੱਚ ਸ਼ਾਮਲ ਨਹੀਂ ਹੋਵਾਂਗੀ: ਉਮਾ

06:34 AM Sep 05, 2023 IST

ਭੁਪਾਲ, 4 ਸਤੰਬਰ
ਭਾਰਤੀ ਜਨਤਾ ਪਾਰਟੀ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਉਮਾ ਭਾਰਤੀ ਨੇ ਅੱਜ ਮੱਧ ਪ੍ਰਦੇਸ਼ ਵਿੱਚ ਸ਼ੁਰੂ ਕੀਤੀ ਗਈ ‘ਜਨ ਆਸ਼ੀਰਵਾਦ ਯਾਤਰਾ’ ਲਈ ਸੱਦਾ ਨਾ ਮਿਲਣ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਸੂਬੇ ਵਿੱਚ ਸਾਲ ਦੇ ਅਖੀਰ ਵਿੱਚ ਵਿਧਾਨ ਸਭ ਚੋਣਾਂ ਹੋਣ ਜਾ ਰਹੀਆਂ ਹਨ।
ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈਆਂ ਲੜੀਵਾਰ ਪੋਸਟਾਂ ਵਿੱਚ ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਉਮਾ ਭਾਰਤੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਹੁਣ ਸੱਦਾ ਦੇ ਵੀ ਦਿੱਤਾ ਜਾਂਦਾ ਹੈ ਤਾਂ ਵੀ ਉਹ ਯਾਤਰਾ ਅਧੀਨ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਸ਼ਾਮਲ ਨਹੀਂ ਹੋਵੇਗੀ। ਭਾਜਪਾ ਆਗੂ ਨੇ ਹਾਲਾਂਕਿ ਇਹ ਵੀ ਕਿਹਾ ਕਿ ਜੇਕਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਚੋਣਾਂ ਵਿੱਚ ਉਨ੍ਹਾਂ ਲਈ ਪ੍ਰਚਾਰ ਕਰਨ ਵਾਸਤੇ ਕਹਿਣਗੇ ਤਾਂ ਉਹ ਕਰ ਸਕਦੀ ਹੈ।
ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਐਤਵਾਰ ਨੂੰ ਚਿਤਰਕੂਟ ਤੋਂ ਪਾਰਟੀ ਦੀ ਜਨ ਆਸ਼ੀਰਵਾਦ ਯਾਤਰਾ ਨੂੰ ਝੰਡੀ ਦਿਖਾਈ ਸੀ। ਭਾਜਪਾ ਵੱਲੋਂ ਸੂਬੇ ਵਿੱਚ ਪੰਜ ਵੱਖ-ਵੱਖ ਥਾਵਾਂ ਤੋਂ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ, ਜਿਹੜੀਆਂ ਕਿ 25 ਸਤੰਬਰ ਨੂੰ ‘ਕਾਰਿਆਕਰਤਾ ਮਹਾਂਕੁੰਭ’ ਦੇ ਨਾਲ ਸੂਬੇ ਦੀ ਰਾਜਧਾਨੀ ਭੁਪਾਲ ਵਿੱਚ ਸਮਾਪਤ ਹੋਣਗੀਆਂ।
ਭਾਰਤੀ ਨੇ ਕਿਹਾ ਕਿ ਉਨ੍ਹਾਂ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਿਚਾਲੇ ਸਤਿਕਾਰ ਦਾ ਇਕ ਮਜ਼ਬੂਤ ਰਿਸ਼ਤਾ ਹੈ।
ਉਨ੍ਹਾਂ ਕਿਹਾ, ‘‘ਜਦੋਂ ਵੀ ਅਤੇ ਜਿੱਥੇ ਵੀ ਸ਼ਿਵਰਾਜ ਜੀ ਮੈਨੂੰ ਚੋਣਾਂ ਲਈ ਪ੍ਰਚਾਰ ਕਰਨ ਵਾਸਤੇ ਕਹਿਣਗੇ ਤਾਂ ਮੈਂ ਉਨ੍ਹਾਂ ਦੀ ਆਗਿਆ ਦਾ ਪਾਲਣ ਤੇ ਸਤਿਕਾਰ ਕਰਦੀ ਹੋਈ ਉਨ੍ਹਾਂ ਲਈ ਪ੍ਰਚਾਰ ਕਰ ਸਕਦੀ ਹਾਂ।’’ ਭਾਰਤੀ ਨੇ ਅੱਗੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਦੇ ‘ਖ਼ੂਨ ਤੇ ਪਸੀਨੇ’ ਨੇ ਭਾਜਪਾ ਨੂੰ ਪੈਦਾ ਕੀਤਾ ਹੈ ਅਤੇ ਉਨ੍ਹਾਂ ਨੇ ਕਦੇ ਵੀ ਪਾਰਟੀ ਨੂੰ ਨੁਕਸਾਨ ਨਹੀਂ ਪਹੁੰਚਾਇਆ।
ਉਨ੍ਹਾਂ ਨਿੱਜੀ ਹਸਪਤਾਲਾਂ ਦੇ ਮੁਕਾਬਲੇ ਸਰਕਾਰੀ ਹਸਪਤਾਲਾਂ ’ਚ ਕਰਵਾਏ ਇਲਾਜ ਸਬੰਧੀ ਆਪਣਾ ਤਜਰਬਾ ਵੀ ਸਾਂਝਾ ਕੀਤਾ ਅਤੇ ਕਿਹਾ, ‘‘ਅਸੀਂ ਸਾਰੇ ਆਗੂਆਂ ਵਿਧਾਇਕਾਂ, ਸੰਸਦ ਮੈਂਬਰਾਂ, ਮੰਤਰੀਆਂ, ਮੁੱਖ ਮੰਤਰੀਆਂ ਅਤੇ ਸਾਰੇ ਅਧਿਕਾਰੀਆਂ ਨੂੰ ਆਪਣਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਕਰਵਾਉਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਭੇਜਣਾ ਚਾਹੀਦਾ ਹੈ। ਸਿਰਫ ਤਾਂ ਹੀ ਇਨ੍ਹਾਂ ਪ੍ਰਣਾਲੀਆਂ ਵਿੱਚ ਸੁਧਾਰ ਹੋ ਸਕਦਾ ਹੈ।’’ ਉਨ੍ਹਾਂ ਆਗੂਆਂ ਦੇ ਪੰਜ ਤਾਰਾ ਹੋਟਲਾਂ ਵਿੱਚ ਠਹਿਰਨ ਨੂੰ ਵੀ ਫਜ਼ੂਲ ਖਰਚੀ ਕਰਾਰ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਮੱਧ ਪ੍ਰਦੇਸ਼ ਵਿੱਚ ਸਖ਼ਤ ਸ਼ਰਾਬ ਨੀਤੀ ਦੀ ਮੰਗ ਕਰਨ ਲਈ ਇਕ ਮੁਹਿੰਮ ਚਲਾਈ ਸੀ।
ਜਨ ਆਸ਼ੀਰਵਾਦ ਯਾਤਰਾਵਾਂ ਦੌਰਾਨ ਭਾਜਪਾ ਵੱਡੀਆਂ ਜਨਤਕ ਮੀਟਿੰਗਾਂ ਰਾਹੀਂ ਲੋਕਾਂ ਤੱਕ ਪਹੁੰਚ ਕਰੇਗੀ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰੇਗੀ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਪੰਜ ਜਨ ਸੰਪਰਕ ਪ੍ਰੋਗਰਾਮਾਂ ਦੀ ਸਮਾਪਤੀ ਮੌਕੇ 25 ਸਤੰਬਰ ਨੂੰ ਭੁਪਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕੀਤੇ ਜਾਣ ਦੀ ਆਸ ਹੈ। -ਪੀਟੀਆਈ

Advertisement

Advertisement