ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁਣ ਹਰਿਆਣਾ ਵਿੱਚ ਸੱਤਾ ਬਦਲਣ ਦਾ ਸਮਾਂ ਆਇਆ: ਸ਼ੈਲਜਾ

07:07 AM Jun 19, 2024 IST
ਏਲਨਾਬਾਦ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੁਮਾਰੀ ਸ਼ੈਲਜਾ।

ਪੱਤਰ ਪ੍ਰੇਰਕ
ਏਲਨਾਬਾਦ, 18 ਜੂਨ
ਨੈਤਿਕਤ ਤੌਰ ’ਤੇ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਵੱਡੀ ਹਾਰ ਹੋਈ ਹੈ। ਚਾਰ ਸੌ ਪਾਰ ਦਾ ਨਾਅਰਾ ਦੇਣ ਵਾਲੀ ਭਾਜਪਾ ਸਰਕਾਰ ਢਾਈ ਸੌ ਦੇ ਅੰਕੜੇ ਨੂੰ ਵੀ ਪਾਰ ਨਹੀਂ ਕਰ ਸਕੀ ਅਤੇ ਆਖਿਰ ਭਾਜਪਾ ਨੂੰ ਹੋਰ ਪਾਰਟੀਆਂ ਦੇ ਸਹਾਰੇ ਨਾਲ ਸਰਕਾਰ ਬਣਾਉਣ ਲਈ ਮਜਬੂਰ ਹੋਣਾ ਪਿਆ ਹੈ। ਇਹ ਗੱਲਾਂ ਅੱਜ ਰਾਣੀਆਂ ਅਤੇ ਏਲਨਾਬਾਦ ਵਿਖੇ ਆਪਣੇ ਧੰਨਵਾਦੀ ਦੌਰੇ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਹੀਆਂ। ਇਸ ਦੌਰਾਨ ਪਾਰਟੀ ਵਰਕਰਾਂ ਵੱਲੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਰਾਣੀਆਂ ਅਤੇ ਏਲਨਾਬਾਦ ਵਿਖੇ ਪਹੁੰਚੀ ਕੁਮਾਰੀ ਸ਼ੈਲਜਾ ਦਾ ਭਰਵਾਂ ਸਵਾਗਤ ਕੀਤਾ ਗਿਆ। ਸ਼ੈਲਜਾ ਨੇ ਕਿਹਾ ਕਿ ਭਾਜਪਾ ਸਰਕਾਰ ਹਰਿਆਣਾ ਵਿੱਚ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਵਿੱਚ ਵੀ ਫੇਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਅਗਾਮੀ ਬਰਸਾਤ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਪਰ ਸਰਕਾਰ ਵੱਲੋਂ ਸਿਰਸਾ ਵਿਖੇ ਬਣੇ ਓਟੂ ਹੈੱਡ ਅਤੇ ਘੱਗਰ ਨਦੀ ਦੀ ਅਜੇ ਤੱਕ ਸਫ਼ਾਈ ਤੱਕ ਨਹੀ ਕਰਵਾਈ ਗਈ ਜਿਸ ਕਾਰਨ ਬਰਸਾਤ ਦੇ ਮੌਸਮ ਵਿੱਚ ਹਰ ਸਾਲ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਵਿੱਚ ਵੀ ਸੱਤਾ ਬਦਲਾਅ ਦਾ ਸਮਾਂ ਆ ਗਿਆ ਹੈ। ਇਸ ਲਈ ਲੋਕ ਸਭਾ ਚੋਣਾਂ ਵਾਂਗ ਹੀ ਸਿਰਸਾ ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਉਮੀਦਵਾਰਾਂ ਨੂੰ ਜਿਤਾਉਣ ਲਈ ਪਾਰਟੀ ਵਰਕਰ ਇੱਕਜੁਟ ਹੋ ਕੇ ਪ੍ਰਚਾਰ ਮੁਹਿੰਮ ਲਈ ਅੱਗੇ ਆਉਣ ਤਾਂ ਕਿ ਭਾਜਪਾ ਸਰਕਾਰ ਨੂੰ ਹਰਿਆਣਾ ਵਿੱਚੋਂ ਚਲਦਾ ਕੀਤਾ ਜਾ ਸਕੇ।

Advertisement

Advertisement
Advertisement