ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਣ ਕੇਜਰੀਵਾਲ ਵੀ ਜਲਦ ਹੋਣਗੇ ਜੇਲ੍ਹ ਤੋਂ ਬਾਹਰ: ‘ਆਪ’

09:54 AM Sep 03, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਸਤੰਬਰ
ਆਮ ਆਦਮੀ ਪਾਰਟੀ ਨੇ 23 ਮਹੀਨਿਆਂ ਬਾਅਦ ਵਿਜੈ ਨਾਇਰ ਦੀ ਜ਼ਮਾਨਤ ਨੂੰ ਸੱਚਾਈ ਦੀ ਜਿੱਤ ਦੱਸਿਆ ਹੈ। ‘ਆਪ’ ਦਾ ਕਹਿਣਾ ਹੈ ਕਿ ਹੌਲੀ-ਹੌਲੀ ਭਾਜਪਾ ਦੀ ਸਾਰੀ ਸਾਜ਼ਿਸ਼ ਸਾਹਮਣੇ ਆ ਰਹੀ ਹੈ ਤੇ ‘ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ।’
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਇਸ ਦੀ ਕੇਂਦਰ ਸਰਕਾਰ ਨੇ ਸਾਡੇ ਨੇਤਾਵਾਂ ਵਿਰੁੱਧ ਸਾਜ਼ਿਸ਼ ਰਚੀ ਅਤੇ ਝੂਠੇ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਪਰ ਹੁਣ ਭਾਜਪਾ ਦੀਆਂ ਸਾਜ਼ਿਸ਼ਾਂ ਲਗਾਤਾਰ ਬੇਨਕਾਬ ਹੋ ਰਹੀਆਂ ਹਨ। ਸਿਸੋਦੀਆ ਨੇ ਟਵਿੱਟਰ ’ਤੇ ਕਿਹਾ ਕਿ ਭਾਜਪਾ ਦੀ ਮਨਘੜਤ ਸ਼ਰਾਬ ਘੁਟਾਲੇ ਦੀ ਕਹਾਣੀ ਦਾ ਇਕ ਹੋਰ ਬੁਲਬੁਲਾ ਅੱਜ ਫਟ ਗਿਆ। ਵਿਜੈ ਨਾਇਰ ਨੂੰ 23 ਮਹੀਨਿਆਂ ਤੱਕ ਬਿਨਾਂ ਕਿਸੇ ਸਬੂਤ ਅਤੇ ਬਿਨਾਂ ਕਿਸੇ ਰਿਕਵਰੀ ਦੇ ਜੇਲ੍ਹ ਵਿੱਚ ਰੱਖਿਆ ਗਿਆ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਹੈ ਕਿ ਜੇ ਉਹ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਵਿੱਚ ਨਹੀਂ ਰੋਕ ਸਕਦੇ ਤਾਂ ਉਨ੍ਹਾਂ ਦੀ ਪੂਰੀ ਟੀਮ ਅਤੇ ਉਨ੍ਹਾਂ ਨੂੰ ਈਡੀ-ਸੀਬੀਆਈ ਤੋਂ ਗ੍ਰਿਫ਼ਤਾਰ ਕਰਵਾ ਕੇ ਜੇਲ੍ਹ ਵਿੱਚ ਹੀ ਰੱਖਣ। ਇਸ ਵਿੱਚ ਸਮਾਂ ਲੱਗ ਸਕਦਾ ਹੈ ਪਰ ਅੰਤ ਵਿੱਚ ਸੱਚ ਦੀ ਜਿੱਤ ਹੁੰਦੀ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਸੰਗਠਨ ਅਤੇ ਸੰਸਦ ਮੈਂਬਰ ਡਾ. ਸੰਦੀਪ ਪਾਠਕ ਨੇ ਟਵੀਟ ’ਤੇ ਕਿਹਾ ਹੈ ਕਿ ਭਾਜਪਾ ਦੇ ਇੱਕ ਹੋਰ ਫਰਜ਼ੀ ਸ਼ਰਾਬ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ‘ਆਪ’ ਦੇ ਸੀਨੀਅਰ ਨੇਤਾ ਤੇ ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਆਤਿਸ਼ੀ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਖ਼ਿਲਾਫ਼ ਸਾਜ਼ਿਸ਼ ਰਚੀ ਤੇ ਪਾਰਟੀ ਦੇ ਕਈ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਪਰ ਮਨੀਸ਼ ਸਿਸੋਦੀਆ ਅਤੇ ਵਿਜੈ ਨਾਇਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਇਹ ਸਾਬਤ ਹੁੰਦਾ ਹੈ, ‘ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ।’
ਕੈਬਨਿਟ ਮੰਤਰੀ ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਪਹਿਲਾਂ ਮਨੀਸ਼ ਸਿਸੋਦੀਆ ਨੂੰ ਈਡੀ ਮਾਮਲੇ ਵਿੱਚ ਜ਼ਮਾਨਤ ਮਿਲੀ, ਫਿਰ ਬੀਆਰਐਸ ਨੇਤਾ ਕੇ. ਕਵਿਤਾ ਨੂੰ ਜ਼ਮਾਨਤ ਮਿਲ ਗਈ ਹੈ ਅਤੇ ਹੁਣ ਵਿਜੈ ਨਾਇਰ ਨੂੰ ਵੀ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਹ ਪੂਰੇ ਦੇਸ਼ ਲਈ ਇੱਕ ਵੱਡੀ ਪ੍ਰਾਪਤੀ ਹੈ ਅਤੇ ਕੇਂਦਰ ਸਰਕਾਰ ਅਤੇ ਉਸ ਦੀਆਂ ਈਡੀ-ਸੀਬੀਆਈ ਵਰਗੀਆਂ ਜਾਂਚ ਏਜੰਸੀਆਂ ਲਈ ਇੱਕ ਵੱਡੀ ਹਾਰ ਹੈ, ਜੋ ਹੁਣ ਲਗਾਤਾਰ ਸੁਪਰੀਮ ਕੋਰਟ ਅਤੇ ਪੂਰੇ ਦੇਸ਼ ਦੇ ਸਾਹਮਣੇ ਬੇਨਕਾਬ ਹੋ ਰਹੀਆਂ ਹਨ। ‘ਆਪ’ ਦੀ ਸੀਨੀਅਰ ਨੇਤਾ ਜੈਸਮੀਨ ਸ਼ਾਹ ਨੇ ਟਵੀਟ ਕੀਤਾ ਕਿ ‘ਆਪ’ ਦੇ ਸਾਰੇ ਨੇਤਾਵਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਖਤਮ ਕਰਨ ਦੀ ਭਾਜਪਾ ਦੀ ਸਾਜ਼ਿਸ਼ ਹਰ ਰੋਜ਼ ਬੇਨਕਾਬ ਹੋ ਰਹੀ ਹੈ। ਸੁਪਰੀਮ ਕੋਰਟ ਨੇ ਧਾਰਾ 21 ਦੇ ਤਹਿਤ ਮੁਕੱਦਮੇ ਦੀ ਸ਼ੁਰੂਆਤ ਅਤੇ ਆਜ਼ਾਦੀ ਦੇ ਅਧਿਕਾਰ ਵਿੱਚ ਗੈਰ-ਵਾਜਬ ਦੇਰੀ ’ਤੇ ਟਿੱਪਣੀ ਕੀਤੀ ਹੈ।

Advertisement

Advertisement