ਹੁਣ ਏਟੀਐੱਮ ਰਾਹੀਂ ਕਢਵਾਇਆ ਜਾ ਸਕੇਗਾ ਪ੍ਰਾਵੀਡੈਂਟ ਫੰਡ
05:30 AM Dec 12, 2024 IST
Advertisement
ਨਵੀਂ ਦਿੱਲੀ:
Advertisement
ਮੁਲਾਜ਼ਮਾਂ ਨੂੰ ਹੁਣ ਆਪਣਾ ਪ੍ਰਾਵੀਡੈਂਟ ਫੰਡ ਕਢਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾਣ ਦੀ ਲੋੜ ਨਹੀਂ ਰਹੇਗੀ। ਕਿਰਤ ਸਕੱਤਰ ਸੁਮਿਤਾ ਡਾਵਰਾ ਮੁਤਾਬਕ ਅਗਲੇ ਸਾਲ ਤੋਂ ਮੁਲਾਜ਼ਮ ਏਟੀਐੱਮਜ਼ ਰਾਹੀਂ ਆਪਣਾ ਪ੍ਰਾਵੀਡੈਂਟ ਫੰਡ ਕੱਢਵਾ ਸਕਣਗੇ। ਉਨ੍ਹਾਂ ਕਿਹਾ ਕਿ ਪ੍ਰਾਵੀਡੈਂਟ ਫੰਡ ਦੇ ਦਾਅਵਿਆਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ਏਟੀਐੱਮਜ਼ ਰਾਹੀਂ ਆਸਾਨੀ ਨਾਲ ਆਪਣਾ ਪ੍ਰਾਵੀਡੈਂਟ ਫੰਡ ਕਢਵਾ ਸਕਣਗੇ। ਡਾਵਰਾ ਨੇ ਕਿਹਾ ਕਿ ਕਿਰਤ ਮੰਤਰਾਲੇ ਵੱਲੋਂ ਆਈਟੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। -ਪੀਟੀਆਈ
Advertisement
Advertisement