For the best experience, open
https://m.punjabitribuneonline.com
on your mobile browser.
Advertisement

ਹੁਣ ਪਿੰਡਾਂ ’ਚ ਸੀਵਰੇਜ ਸਮੱਸਿਆ ਦਾ ਹੋਵੇਗਾ ਸਥਾਈ ਹੱਲ

07:07 AM Jul 07, 2023 IST
ਹੁਣ ਪਿੰਡਾਂ ’ਚ ਸੀਵਰੇਜ ਸਮੱਸਿਆ ਦਾ ਹੋਵੇਗਾ ਸਥਾਈ ਹੱਲ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 6 ਜੁਲਾਈ
ਪਿੰਡਾਂ ਵਿੱਚ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਕਸ਼ਨ ਟੈਂਕ ਦੀ ਖਰੀਦ ਕੀਤੀ ਗਈ ਹੈ, ਜੋ ਪਿੰਡਾਂ ਵਿੱਚ ਸੀਵਰੇਜ ਦੀ ਸਫ਼ਾਈ ਸਮੇਤ ਟੋਭੇ ਅਤੇ ਸੈਪਟਿਕ ਟੈਂਕਾਂ ਦੀ ਸਫ਼ਾਈ ਲਈ ਲਾਹੇਵੰਦ ਹੋਵੇਗਾ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਮ ਤੌਰ ‘ਤੇ ਸੀਵਰੇਜ ਦੀ ਸਫ਼ਾਈ ਲਈ ਸ਼ਹਿਰਾਂ ਵਿੱਚ ਤਾਂ ਸਕਸ਼ਨ ਮਸ਼ੀਨਾਂ ਉਪਲਬਧ ਹੁੰਦੀਆਂ ਹਨ, ਪਰ ਪਿੰਡਾਂ ਵਿੱਚ ਮਸ਼ੀਨ ਦੀ ਉਪਲਬਧਤਾ ਨਾ ਹੋਣ ਕਾਰਨ ਸੀਵਰੇਜ ਦੇ ਬੰਦ ਹੋਣ ਦੀ ਸਮੱਸਿਆ ਬਣੀ ਰਹਿੰਦੀ ਸੀ, ਇਸ ਦੇ ਸਥਾਈ ਹੱਲ ਲਈ ਪਟਿਆਲਾ ਜ਼ਿਲ੍ਹੇ ਵਿੱਚ ਸਕਸ਼ਨ ਟੈਂਕ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਵੱਖਰੇ ਤੌਰ ’ਤੇ ਲਿਆ ਗਿਆ ਹੈ ਜੋ ਪਿੰਡਾਂ ਵਿੱਚ ਸੀਵਰੇਜ ਦੀ ਸਮੱਸਿਆ ਦਾ ਹੱਲ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਨਾਲ ਸੀਵਰ ਲਾਈਨਾਂ ਦੀ ਸਫ਼ਾਈ ਹੋਣ ਨਾਲ ਪਟਿਆਲਾ ਜ਼ਿਲ੍ਹੇ ਦੇ ਹਜ਼ਾਰ ਦੇ ਕਰੀਬ ਪਿੰਡਾਂ ਦੇ ਲੱਖਾਂ ਲੋਕਾਂ ਨੂੰ ਲਾਭ ਪੁੱਜੇਗਾ।
ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਗੁਰਮੀਤ ਸਿੰਘ ਨੇ ਦੱਸਿਆ ਕਿ ਸਕਸ਼ਨ ਟੈਂਕ ਜੋ ਟਰੈਕਟਰ ਨਾਲ ਚਲਾਇਆ ਜਾਵੇਗਾ, ਦੀ ਵਰਤੋਂ ਸੀਵਰੇਜ, ਛੱਪੜ, ਸੈਪਟਿਕ ਟੈਂਕ ਸਮੇਤ ਹੋਰ ਬਲਾਕ ਹੋਈਆਂ ਪਾਈਪਾਂ ਖੋਲ੍ਹਣ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕਸ਼ਨ ਟੈਂਕ ਰਾਹੀਂ ਪਿੰਡਾਂ ਵਿੱਚ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ।

Advertisement

Advertisement
Tags :
Author Image

joginder kumar

View all posts

Advertisement
Advertisement
×