ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁਣ ਟ੍ਰਿਲੀਅਮ ਸ਼ੌਪਿੰਗ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

10:15 AM Aug 20, 2024 IST
ਧਮਕੀ ਦੇ ਮੱਦੇਨਜ਼ਰ ਸ਼ੌਪਿੰਗ ਮਾਲ ਦੇ ਬਾਹਰ ਤਾਇਨਾਤ ਪੁਲੀਸ। ਫੋਟੋ: ਸੁਨੀਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਅਗਸਤ
ਸਥਾਨਕ ਟ੍ਰਿਲੀਅਮ ਸ਼ੌਪਿੰਗ ਮਾਲ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਸ ਦੌਰਾਨ ਲਗਪਗ ਚਾਰ ਘੰਟੇ ਤਲਾਸ਼ੀ ਮੁੁਹਿੰਮ ਚਲਾਈ ਗਈ ਪਰ ਪੁਲੀਸ ਨੂੰ ਕੁੱਝ ਵੀ ਸ਼ੱਕੀ ਬਰਾਮਦ ਨਹੀਂ ਹੋਇਆ। ਇਸ ਤੋਂ ਪਹਿਲਾਂ ਬੀਤੇ ਦਿਨ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਟ੍ਰਿਲੀਅਮ ਸ਼ੌਪਿੰਗ ਮਾਲ ਨੂੰ ‘ਵੀਆਰ ਅੰਬਰਸਰ’ ਮਾਲ ਵੀ ਕਿਹਾ ਜਾਂਦਾ ਹੈ।
ਜਾਣਕਾਰੀ ਅਨੁਸਾਰ ਅੱਜ ਸ਼ਾਮ ਲਗਪਗ 4 ਵਜੇ ਪੁਲੀਸ ਕੰਟਰੋਲ ਰੂਮ ਵਿੱਚ ਇੱਕ ਈਮੇਲ ਰਾਹੀ ਸ਼ੌਪਿੰਗ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਈਮੇਲ ਭੇਜਣ ਵਾਲੇ ਨੇ ਕਿਹਾ ਕਿ ਉਸ ਨੇ ਸ਼ੌਪਿੰਗ ਮਾਲ ਵਿੱਚ ਕਈ ਥਾਵਾਂ ’ਤੇ ਬੰਬ ਲਾਏ ਹਨ। ਇਸ ਸੂਚਨਾ ਤੋਂ ਬਾਅਦ ਪੁਲੀਸ ਤੁਰੰਤ ਹਰਕਤ ਵਿੱਚ ਆਈ ਅਤੇ ਏਆਰਪੀ, ਬੰਬ ਨੂੰ ਨਕਾਰਾ ਕਰਨ ਵਾਲੇ ਦਸਤੇ ਅਤੇ ਡੌਗ ਸਕੁਐਡ ਦੇ ਵੱਡੀ ਗਿਣਤੀ ਜਵਾਨ ਮੌਕੇ ’ਤੇ ਪੁੱਜ ਗਏ। ਇਸ ਦੌਰਾਨ ਲਗਪਗ ਚਾਰ ਘੰਟੇ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਉਨ੍ਹਾਂ ਹੱਥ ਕੁੱਝ ਨਾ ਲੱਗਾ।
ਪੁਲੀਸ ਦੇ ਡਿਪਟੀ ਕਮਿਸ਼ਨਰ ਸਤਬੀਰ ਸਿੰਘ ਅਟਵਾਲ ਨੇ ਦੱਸਿਆ ਕਿ ਇਹ ਧਮਕੀ ਅਫਵਾਹ ਸਾਬਤ ਹੋਈ ਹੈ। ਮਾਲ ’ਚੋਂ ਕੁਝ ਵੀ ਸ਼ੱਕੀ ਬਰਾਮਦ ਨਹੀਂ ਹੋਇਆ। ਪੁਲੀਸ ਵੱਲੋਂ ਇਹ ਈਮੇਲ ਭੇਜਣ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਇਸੇ ਤਰ੍ਹਾਂ ਏਅਰਪੋਰਟ ਅਥਾਰਿਟੀ ਆਫ ਇੰਡੀਆ ਨੂੰ ਵੀ ਈਮੇਲ ਰਾਹੀਂ ਹਵਾਈ ਅੱਡੇ ਵਿੱਚ ਛੇ ਬੰਬ ਲਾਏ ਜਾਣ ਦੀ ਧਮਕੀ ਦਿੱਤੀ ਗਈ ਸੀ। ਪੁਲੀਸ ਨੇ ਇਸ ਮਾਮਲੇ ’ਚ ਫਿਰੋਜ਼ਪੁਰ ਵਾਸੀ ਗੁਰਦੇਵ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।

Advertisement

Advertisement
Advertisement