ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਣ ਇਕ ਵਾਰ ਮਾਮੇ ਦੀ ਥਾਂ ਚਾਚੇ ’ਤੇ ਭਰੋਸਾ ਕਰ ਕੇ ਦੇਖੋ: ਕੇਜਰੀਵਾਲ

07:16 AM Aug 21, 2023 IST
ਮੱਧ ਪ੍ਰਦੇਸ਼ ਦੇ ਸਤਨਾ ਵਿੱਚ ਗਾਰੰਟੀ ਪੱਤਰ ਜਾਰੀ ਕਰਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ।

ਸਤਨਾ, 20 ਅਗਸਤ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਵੱਖ ਵੱਖ ਗਾਰੰਟੀਆਂ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ’ਤੇ ਅਸਿੱਧੇ ਢੰਗ ਨਾਲ ਹਮਲਾ ਕੀਤਾ ਅਤੇ ਕਿਹਾ ਕਿ ‘ਮਾਮੇ’ ਨੂੰ ਤਾਂ ਪਰਖ ਲਿਆ, ਪਰ ਹੁਣ ਉਹ ਇਕ ਵਾਰ ਚਾਚੇ (ਕੇਜਰੀਵਾਲ) ’ਤੇ ਭਰੋਸਾ ਕਰਕੇ ਦੇਖਣ। ਮੱਧ ਪ੍ਰਦੇਸ਼ ’ਚ ਵਿਧਾਨ ਸਭਾ ਵੋਟਾਂ ਤੋਂ ਪਹਿਲਾਂ ‘ਆਪ’ ਦੀ ਇਥੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ,‘‘ਹੁਣ ਮਾਮੇ ’ਤੇ ਯਕੀਨ ਰੱਖਣਾ ਬੰਦ ਕਰ ਦਿਓ ਜਿਨ੍ਹਾਂ ਆਪਣੇ ਭਾਣਜਿਆਂ ਅਤੇ ਭਾਣਜੀਆਂ ਨੂੰ ਧੋਖਾ ਦਿੱਤਾ ਹੈ। ਹੁਣ ਤੁਹਾਡਾ ਚਾਚਾ (ਕੇਜਰੀਵਾਲ) ਮਾਮੇ ਦੇ ਧੋਖੇ ਦਾ ਬਦਲਾ ਲੈਣ ਆਇਆ ਹੈ। ਮਾਮੇ ’ਤੇ ਭਰੋਸਾ ਨਾ ਕਰੋ। ਹੁਣ ਸਿਰਫ਼ ਆਪਣੇ ਚਾਚੇ ’ਤੇ ਭਰੋਸਾ ਕਰੋ।’’ ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਮੱਧ ਪ੍ਰਦੇਸ਼ ’ਚ ਬਥੇਰੇ ਮੌਕੇ ਦਿੱਤੇ ਹਨ ਪਰ ‘ਆਪ’ ਦੀਆਂ ਦਿੱਲੀ ਅਤੇ ਪੰਜਾਬ ਦੀਆਂ ਸਰਕਾਰਾਂ ਵੱਲ ਦੇਖੋ ਤਾਂ ਅਸੀਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਾਂਗੇ। ‘ਆਪ’ ਸੁਪਰੀਮੋ ਨੇ 300 ਯੂਨਿਟ ਮੁਫ਼ਤ ਬਿਜਲੀ, ਮੈਡੀਕਲ ਇਲਾਜ, ਵਧੀਆ ਸਕੂਲ ਬਣਾਉਣ, ਬੇਰੁਜ਼ਗਾਰ ਨੌਜਵਾਨਾਂ ਨੂੰ ਤਿੰਨ ਹਜ਼ਾਰ ਰੁਪਏ ਭੱਤਾ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਭ੍ਰਿਸ਼ਟਾਚਾਰ ਖ਼ਤਮ ਕਰਨ ਅਤੇ ਤੀਰਥ ਯਾਤਰਾ ਯੋਜਨਾ ਸਮੇਤ ਹੋਰ ਕਈ ਗਾਰੰਟੀਆਂ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੱਧ ਪ੍ਰਦੇਸ਼ ਨੂੰ ਹੁਣ ਭਾਜਪਾ ਦੇ ਡਬਲ ਇੰਜਣ ਦੀ ਲੋੜ ਨਹੀਂ ਹੈ। ‘ਹੁਣ ਮੱਧ ਪ੍ਰਦੇਸ਼ ਨੂੰ ਅਰਵਿੰਦ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ।’ ਕੇਜਰੀਵਾਲ ਦੀ ਤਾਰੀਫ ਕਰਦਿਆਂ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਗੰਗਾ ਦਾ ਵਹਾਅ ਉਲਟਾ ਨਹੀਂ ਵਹਿ ਸਕਦਾ, ਉਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਦੀ ਗਾਰੰਟੀ ਅਧੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਿੱਖਿਆ ਅਤੇ ਸਿਹਤ ਕ੍ਰਾਂਤੀ ਨੂੰ ਦੇਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡਰ ਗਏ ਹਨ। ਇਸੇ ਲਈ ਉਨ੍ਹਾਂ ਨੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਪਰ ਕੇਜਰੀਵਾਲ ਡਰਨ ਅਤੇ ਰੁਕਣ ਵਾਲਾ ਨਹੀਂ ਹੈ। ਭਗਵੰਤ ਮਾਨ ਨੇ ਮੋਦੀ ਨੂੰ ਜੁਮਲੇਬਾਜ਼ ਅਤੇ ਅਨਪੜ੍ਹ ਕਰਾਰ ਦਿੰਦਿਆਂ ਕਿਹਾ, ‘‘ਠੰਢੇ ਦਾ ਮਤਲਬ ਕੋਕਾ ਕੋਲਾ, ਅਨਪੜ ਦਾ ਮਤਲਬ ਨਰਿੰਦਰ ਮੋਦੀ ਹੈ।’’ ਉਨ੍ਹਾਂ ਕਿਹਾ ਕਿ ਮੋਦੀ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜ਼ੀ ਕੀਤੀ ਹੈ। ਉਹ ਬਚਪਨ ਵਿੱਚ ਚਾਹ ਵੇਚਣ ਦੀ ਗੱਲ ਕਰਦੇ ਸੀ, ਪਰ ਮੈਨੂੰ ਇਹ ਵੀ ਸ਼ੱਕ ਹੈ ਅਤੇ ਉਹ ਚਾਹ ਬਣਾਉਣਾ ਵੀ ਨਹੀਂ ਜਾਣਦੇ ਹੋਣਗੇ। -ਪੀਟੀਆਈ

Advertisement

Advertisement