ਐੱਨਪੀਐੱਸ ਮੁਲਾਜ਼ਮਾਂ ਵੱਲੋਂ ਯੂਪੀਐੱਸ ਨੋਟੀਫਿਕੇਸ਼ਨ ਦਾ ਵਿਰੋਧ
08:18 AM Feb 01, 2025 IST
ਪੱਤਰ ਪ੍ਰੇਰਕ
ਚੰਡੀਗੜ੍ਹ, 31 ਜਨਵਰੀ
ਕੇਂਦਰ ਸਰਕਾਰ ਵੱਲੋਂ ਏਕੀਕ੍ਰਿਤ ਪੈਨਸ਼ਨ ਯੋਜਨਾ (ਯੂਪੀਐੱਸ) ਦਾ ਨੋਟੀਫਿਕੇਸ਼ਨ ਜਾਰੀ ਹੋਣ ’ਤੇ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਸਰਕਾਰ ਵਿਰੁੱਧ ਰੋਹ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਇਸ ਨੂੰ ਕੇਂਦਰ ਸਰਕਾਰ ਦਾ ਇੱਕ ਹੋਰ ਧੋਖਾ ਕਰਾਰ ਦਿੱਤਾ ਹੈ ਅਤੇ ਚਾਰ ਫਰਵਰੀ ਨੂੰ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਤੇ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦਾ ਹੀ ਪੈਸਾ ਹੜੱਪ ਕੇ ਪੈਨਸ਼ਨ ਦੇਣਾ ਚਾਹੁੰਦੀ ਹੈ। ਮੁਲਾਜ਼ਮ ਨੂੰ ਸੇਵਾਮੁਕਤੀ ਤੋਂ ਬਾਅਦ ਖਾਲੀ ਹੱਥ ਘਰ ਤੋਰਨ ਦੀ ਸਕੀਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਅਧੂਰੇ ਨੋਟੀਫਿਕੇਸ਼ਨ ਨੂੰ ਪੂਰਾ ਕਰ ਕੇ ਸੰਨ-1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਕਰੇ।
Advertisement
Advertisement