ਐੱਨਪੀਐੱਸ ਕਰਮਚਾਰੀ ਅੱਜ ਮਨਾਉਣਗੇ ਕਾਲਾ ਦਿਵਸ
07:39 AM Nov 18, 2024 IST
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਦੋ ਸਾਲ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਐੱਨਪੀਐੱਸ ਮੁਲਾਜ਼ਮਾਂ ਵੱਲੋਂ ਭਲਕੇ 18 ਨਵੰਬਰ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਤੇ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਨੇ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਵਾਲੇ ਸਰਕਾਰੀ ਮੁਲਾਜ਼ਮ ਕਾਲੇ ਕੱਪੜੇ ਪਾ ਕੇ ਅਤੇ ਕਾਲੇ ਬਿੱਲੇ ਲਗਾ ਕੇ ਆਉਣਗੇ ਅਤੇ ਸਰਕਾਰ ਵੱਲੋਂ ਜਾਰੀ ਕੀਤੇ ਝੂਠੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਨੇ ਵਿਧਾਨ ਸਭਾ ਚੋਣਾਂ ਦੌਰਾਨ ਇਸ ਆਸ ਨਾਲ ‘ਆਪ’ ਨੂੰ ਚੁਣਿਆ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰੇਗੀ। ਭਾਵੇਂ ਸਰਕਾਰ ਵੱਲੋਂ 18 ਨਵੰਬਰ 2022 ਨੂੰ ਨੋਟੀਫਿਕੇਸ਼ਨ ਵੀ ਜਾਰੀ ਹੋਇਆ, ਪਰ ਅਜੇ ਤੱਕ ਸਰਕਾਰ ਇੱਕ ਵੀ ਐੱਨਪੀਐੱਸ ਮੁਲਾਜ਼ਮ ਨੂੰ ਪੁਰਾਣੀ ਪੈਨਸ਼ਨ ਨਹੀਂ ਦੇ ਸਕੀ ਅਤੇ ਨਾ ਹੀ ਐੱਸਓਪੀ ਜਾਰੀ ਕੀਤੀ ਗਈ। -ਪੱਤਰ ਪ੍ਰੇਰਕ
Advertisement
Advertisement