ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰੇਗਾ ਮਜ਼ਦੂਰਾਂ ਦੀ ਡੀਸੀ ਦਫ਼ਤਰ ਸਾਹਮਣੇ ਭੁੱਖ ਹੜਤਾਲ ਜਾਰੀ

07:58 AM May 30, 2024 IST
ਫਾਜ਼ਿਲਕਾ ਵਿਚ ਡੀਸੀ ਦਫ਼ਤਰ ਸਾਹਮਣੇ ਭੁੱਖ ਹੜਤਾਲ ’ਤੇ ਬੈਠੇ ਨਰੇਗਾ ਕਾਮੇ।

ਪਰਮਜੀਤ ਸਿੰਘ
ਫਾਜ਼ਿਲਕਾ, 29 ਮਈ
ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਡੀਸੀ ਦਫਤਰ ਦੇ ਬਾਹਰ ਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਲਈ ਕੱਲ੍ਹ ਧਰਨੇ ਤੋਂ ਬਾਅਦ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਵੀ ਜਾਰੀ। ਆਗੂਆਂ ਨੇ ਕਿਹਾ ਕਿ ਏਪੀਓ ਜੀਆਰਐੱਸ ਨੇ ਬੀਡੀਪੀਓ ਦੇ ਜਾਅਲੀ ਦਸਤਖ਼ਤ ਕਰਕੇ ਮਸਟਰੋਲ ਜਾਰੀ ਕੀਤਾ ਸੀ। ਬਾਅਦ ’ਚ ਏਡੀਸੀ (ਡੀ) ਦੇ ਧਿਆਨ ਵਿੱਚ ਲਿਆ ਕੇ ਜਾਅਲੀ ਦਸਤਖ਼ਤ ਵਾਲੇ ਮਸਟਰੋਲ ਨੂੰ ਰੱਦ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜਾਅਲੀ ਦਸਤਖ਼ਤ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਜ਼ਿਲ੍ਹੇ ਦੇ ਪਿੰਡ ਭੜੋਲੀ ਵਾਲਾ, ਚੱਕ ਮੌਜਦੀਨ ਚੱਕ, ਅਰਾਈਆਂ ਵਾਲਾ, ਨਿਓਲਾ, ਝੰਗੜ ਭੈਣੀ ਪਿੰਡਾਂ ਵਿੱਚ ਨਰੇਗਾ ਮਜ਼ਦੂਰਾਂ ਦੇ ਕੀਤੇ ਕੰਮ ਦੇ ਪੈਸੇ ਨਹੀਂ ਪਾਏ ਗਏ। ਦੂਜੇ ਪਾਸੇ ਨਵੇਂ ਕੰਮ ਦੇ ਮਸਟਰੋਲ ਹੇਰਾ ਫੇਰੀ ਨਾਲ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ।

Advertisement

Advertisement