ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੋਟ ਪਾਉਣ ਦੀ ਬਜਾਏ ਡੀਸੀ ਦਫ਼ਤਰਾਂ ਦਾ ਘਿਰਾਓ ਕਰਨਗੇ ਨਰੇਗਾ ਕਾਮੇ

07:21 AM May 31, 2024 IST
ਡੀਸੀ ਦਫ਼ਤਰ ਸਾਹਮਣੇ ਭੁੱਖ ਹੜਤਾਲ ’ਤੇ ਬੈਠੇ ਹੋਏ ਨਰੇਗਾ ਕਾਮੇ।

ਪਰਮਜੀਤ ਸਿੰਘ
ਫਾਜ਼ਿਲਕਾ, 30 ਮਈ
ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਡੀਸੀ ਦਫਤਰ ਦੇ ਬਾਹਰ ਨਰੇਗਾ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਕੀਤੇ ਧਰਨੇ ਪ੍ਰਦਰਸ਼ਨ ਤੋਂ ਬਾਅਦ ਵੀ ਪ੍ਰਸ਼ਾਸਨ ਵੱਲੋਂ ਕੋਈ ਤਵੱਜੋ ਨਾ ਦਿੱਤੇ ਜਾਣ ਦੇ ਵਿਰੋਧ ’ਚ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਜ਼ਿਲ੍ਹਾ ਪ੍ਰਸ਼ਾਸਨ ਤੋਂ ਅੱਕੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਵੋਟਾਂ ਨਾ ਪਾਉਣ ਦਾ ਐਲਾਨ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੋਂ ਅੱਕੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਤੇ ਆਗੂ ਨਰਿੰਦਰ ਢਾਬਾਂ, ਸੁਬੇਗ ਝੰਗੜਭੈਣੀ, ਬਲਵਿੰਦਰ ਮਹਾਲਮ, ਜਰਨੈਲ ਢਾਬਾਂ ਨੇ ਵੋਟਾਂ ਪਾਉਣ ਲਈ ਮਜਬੂਰ ਕਰਨ ਲਈ ਚੋਣ ਅਧਿਕਾਰੀ ’ਤੇ ਸਿੱਧੇ ਦੋਸ਼ ਲਗਾਏ ਹਨ। ਆਗੂਆਂ ਨੇ ਐਲਾਨ ਕੀਤਾ ਕਿ ਚੋਣਾਂ ਵਿੱਚ ਭਾਗ ਲੈਣ ਦੀ ਬਜਾਏ ਦਰਜਨਾਂ ਪਿੰਡਾਂ ਦੇ ਸੈਂਕੜੇ ਨਰੇਗਾ ਕਾਮੇ ਫਾਜ਼ਿਲਕਾ ਡੀਸੀ ਦਫਤਰ ਸਾਹਮਣੇ ਪ੍ਰਦਰਸ਼ਨ ਕਰਨ ਆਉਣਗੇ।

Advertisement

Advertisement