For the best experience, open
https://m.punjabitribuneonline.com
on your mobile browser.
Advertisement

ਨਰੇਗਾ ਦੀ ਦਿਹਾੜੀ ਤੇ ਕੰਮ ਦੇ ਦਿਨਾਂ ਦੀ ਗਿਣਤੀ ਵਧਾਉਣ ਦੀ ਮੰਗ

06:52 AM Aug 08, 2024 IST
ਨਰੇਗਾ ਦੀ ਦਿਹਾੜੀ ਤੇ ਕੰਮ ਦੇ ਦਿਨਾਂ ਦੀ ਗਿਣਤੀ ਵਧਾਉਣ ਦੀ ਮੰਗ
ਲੋਕ ਸਭਾ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਡਾਕਟਰ ਅਮਰ ਸਿੰਘ।
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਰਾਏਕੋਟ/ਮਾਛੀਵਾੜਾ , 7 ਅਗਸਤ
ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨੇ ਲੋਕ ਸਭਾ ਵਿੱਚ ਨਰੇਗਾ ਮਜ਼ਦੂਰਾਂ ਦੀ ਦਿਹਾੜੀ 400-500 ਰੁਪਏ ਅਤੇ ਕੰਮ ਦੇ ਦਿਨਾਂ ਦੀ ਗਿਣਤੀ ਘੱਟੋ-ਘੱਟ 150 ਦਿਨ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਪੇਂਡੂ ਵਿਕਾਸ ਮੰਤਰੀ ਅਤੇ ਸਦਨ ਦਾ ਧਿਆਨ ਖਿੱਚਿਆ ਕਿ ਉਹ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਉਸ ਟਾਸਕ ਫੋਰਸ ਦਾ ਹਿੱਸਾ ਰਹੇ ਹਨ, ਜਿਸ ਨੇ ਰੁਜ਼ਗਾਰ ਗਾਰੰਟੀ ਕਾਨੂੰਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇਹ ਸਕੀਮ ਸਮਾਜ ਦੇ ਸਭ ਤੋਂ ਗ਼ਰੀਬ ਅਤੇ ਕਮਜ਼ੋਰ ਲੋਕਾਂ ਲਈ ਸੁਰੱਖਿਆ ਵਜੋਂ ਤਿਆਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਦੁਨੀਆ ਦੀ ਨਿਵੇਕਲੀ ਸਕੀਮ ਹੈ, ਜਿਸ ਵਿੱਚ ਮੰਗਣ ’ਤੇ ਕੰਮ ਮਿਲਦਾ ਹੈ। ਡਾਕਟਰ ਸਿੰਘ ਨੇ ਕਿਹਾ ਕਿ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੱਦੇਨਜ਼ਰ ਮਜ਼ਦੂਰਾਂ ਦੀ ਦਿਹਾੜੀ ਘੱਟੋ-ਘੱਟ 400-500 ਰੁਪਏ ਪ੍ਰਤੀ ਦਿਨ ਅਤੇ ਕੰਮ ਦੇ ਦਿਨਾਂ ਦੀ ਗਿਣਤੀ ਨੂੰ ਸਾਲ ਵਿੱਚ ਘੱਟੋ-ਘੱਟ 150 ਦਿਨਾਂ ਤੱਕ ਵਧਾਉਣ ਦੀ ਫ਼ੌਰੀ ਲੋੜ ਹੈ। ਉਨ੍ਹਾਂ ਪੰਜਾਬ ਬਾਰੇ ਗੱਲ ਕਰਦਿਆਂ ਪਿਛਲੇ 2 ਸਾਲਾਂ ਵਿੱਚ ਨਰੇਗਾ ਦਾ ਇੱਕ ਤਰ੍ਹਾਂ ਸਿਆਸੀਕਰਨ ਹੋ ਗਿਆ ਹੈ। ਪੰਜਾਬ ਵਿੱਚ ਸੱਤਾਧਾਰੀ ਪਾਰਟੀ ਨੂੰ ਵੋਟ ਨਾ ਪਾਉਣ ਬਦਲੇ ਗ਼ਰੀਬ ਲੋਕਾਂ ਨੂੰ ਕੰਮ ਤੋਂ ਵਾਂਝਾ ਕਰ ਦਿੱਤਾ ਜਾ ਰਿਹਾ ਹੈ।

Advertisement
Advertisement
Author Image

Advertisement
×