ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਨਆਰਆਈ ਦੀ ਸ਼ੱਕੀ ਹਾਲਤ ਵਿੱਚ 13ਵੀਂ ਮੰਜ਼ਿਲ ਤੋਂ ਡਿੱਗ ਕੇ ਮੌਤ

08:06 AM Oct 22, 2024 IST

ਗਗਨਦੀਪ ਅਰੋੜਾ
ਲੁਧਿਆਣਾ, 21 ਅਕਤੂਬਰ
ਕੈਨੇਡਾ ਤੋਂ ਤਿੰਨ ਦਿਨ ਪਹਿਲਾਂ ਆਏ ਐੱਨਆਰਆਈ ਸਿੰਦਰ ਸਿੰਘ (58) ਦੀ ਪੱਖੋਵਾਲ ਰੋਡ ’ਤੇ ਸਥਿਤ ਓਮੈਕਸ ਰੈਜ਼ੀਡੈਂਸੀ ਦੀ 13ਵੀਂ ਮੰਜ਼ਿਲ ਤੋਂ ਡਿੱਗ ਕੇ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਦੇਰ ਰਾਤ ਨੂੰ ਉਸ ਦੇ ਫਲੈਟ ਤੋਂ ਹੇਠਾਂ ਡਿੱਗਣ ’ਤੇ ਲੋਕਾਂ ਨੇ ਉਨ੍ਹਾਂ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਥਾਣਾ ਸਦਰ ਦੀ ਪੁਲੀਸ ਨੇ ਪਿੰਡ ਸ਼ਹਿਜ਼ਾਦਾ ਵਿੱਚ ਰਹਿੰਦੇ ਉਸ ਦੇ ਭਰਾ ਨੂੰ ਇਸ ਦੀ ਸੂਚਨਾ ਦਿੱਤੀ। ਮਗਰੋਂ ਕੈਨੇਡਾ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਗਿਆ। ਫਿਲਹਾਲ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ। ਥਾਣਾ ਸਦਰ ਦੇ ਐੱਸਐੱਚਓ ਇੰਸਪੈਕਟਰ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਸਿੰਦਰ ਸਿੰਘ ਮੂਲ ਰੂਪ ਵਿੱਚ ਪਿੰਡ ਸ਼ਹਿਜ਼ਾਦਾ ਦਾ ਰਹਿਣ ਵਾਲਾ ਸੀ ਅਤੇ ਕਾਫੀ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਉਸ ਦੇ ਪਰਿਵਾਰਕ ਮੈਂਬਰ ਵੀ ਉੱਥੇ ਰਹਿੰਦੇ ਹਨ। ਓਮੈਕਸ ਰੈਜ਼ੀਡੈਂਸੀ ਵਿੱਚ ਉਸ ਨੇ ਕੁਝ ਸਮਾਂ ਪਹਿਲਾਂ ਹੀ ਫਲੈਟ ਖਰੀਦਿਆ ਸੀ ਅਤੇ ਤਿੰਨ-ਚਾਰ ਦਿਨ ਪਹਿਲਾਂ ਕੈਨੇਡਾ ਤੋਂ ਵਾਪਸ ਆ ਕੇ ਫਲੈਟ ਵਿੱਚ ਰਹਿ ਰਿਹਾ ਸੀ। ਐਤਵਾਰ ਰਾਤ ਨੂੰ ਉਹ ਅਚਾਨਕ ਹੇਠਾਂ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ।
ਐੱਸਐੱਚਓ ਨੇ ਦੱਸਿਆ ਕਿ ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਸਿੰਦਰ ਅਚਾਨਕ ਹੇਠਾਂ ਡਿੱਗਿਆ ਹੈ ਜਾਂ ਉਸ ਨੇ ਛਾਲ ਮਾਰੀ ਹੈ। ਪਰਿਵਾਰਕ ਮੈਂਬਰ ਕੈਨੇਡਾ ਤੋਂ ਚੱਲ ਪਏ ਹਨ। ਉਨ੍ਹਾਂ ਦੇ ਆਉਣ ਮਗਰੋਂ ਸਾਰੀ ਤਸਵੀਰ ਸਪੱਸ਼ਟ ਹੋ ਸਕੇਗੀ। ਉਸ ਤੋਂ ਬਾਅਦ ਪੁਲੀਸ ਅਗਲੀ ਕਾਰਵਾਈ ਕਰੇਗੀ।

Advertisement

Advertisement