ਐੱਨਆਰਆਈ ਮਿਲਣੀਆਂ ਦੀਆਂ ਤਰੀਕਾਂ ਬਦਲੀਆਂ
07:46 AM Feb 13, 2024 IST
ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਵੱਲੋਂ ਐੱਨਆਰਆਈ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਐੱਨਆਰਆਈ ਮਿਲਣੀਆਂ ਦੀਆਂ ਤਰੀਕਾਂ ਵਿੱਚ ਕੁੱਝ ਪ੍ਰਬੰਧਕੀ ਕਾਰਨਾਂ ਕਰ ਕੇ ਬਦਲਾਅ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਐੱਨਆਰਆਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿੱਚ 16 ਦੀ ਥਾਂ 29 ਫਰਵਰੀ ਅਤੇ ਫਿਰੋਜ਼ਪੁਰ ਵਿੱਚ 22 ਦੀ ਥਾਂ 27 ਫਰਵਰੀ ਨੂੰ ਮਿਲਣੀ ਹੋਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ 3 ਤੇ 9 ਫਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਐੱਨਆਰਆਈ ਮਿਲਣੀਆਂ ਕਰਵਾ ਚੁੱਕੀ ਹੈ। ਇਸ ਮੌਕੇ ਪ੍ਰਮੁੱਖ ਸਕੱਤਰ (ਐੱਨਆਰਆਈ ਮਾਮਲੇ) ਦਿਲੀਪ ਕੁਮਾਰ, ਸਕੱਤਰ ਕੰਵਲਪ੍ਰੀਤ ਬਰਾੜ ਅਤੇ ਏਡੀਜੀਪੀ (ਐੱਨਆਰਆਈ) ਪ੍ਰਵੀਨ ਕੁਮਾਰ ਸਿਨਹਾ ਹਾਜ਼ਰ ਸਨ।
Advertisement
Advertisement