ਮਾਤਾ ਸੁੰਦਰੀ ਇੰਸਟੀਚਿਊਟ ਵਿੱਚ ਐੱਨਐੱਸਐੱਸ ਕੈਂਪ ਸਮਾਪਤ
ਪੱਤਰ ਪ੍ਰੇਰਕ
ਚਾਉਕੇ, 1 ਅਪਰੈਲ
ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਟ ਢੱਡੇ ਵਿੱਚ ਕੌਮੀ ਸੇਵਾ ਯੋਜਨਾ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਲਾਇਆ ਗਿਆ। ਕੈਂਪ ਵਿੱਚ ਵੱਖ-ਵੱਖ ਖੇਤਰਾਂ ’ਚ ਮਸ਼ਹੂਰ ਸ਼ਖ਼ਸੀਅਤਾਂ ਨੇ ਲੈਕਚਰ ਸੈਸ਼ਨਾਂ ਲਈ ਸਮਾਂ ਕੱਢ ਕੇ ਵਿਦਿਆਰਥੀਆਂ ਦੀ ਜਾਗਰੂਕਤਾ ਅਤੇ ਗਿਆਨ ਵਿੱਚ ਵਾਧਾ ਕੀਤਾ। ਕੈਂਪ ਦੀ ਸਮਾਪਤੀ ਮੌਕੇ ਨੈਸ਼ਨਲ ਐਵਾਰਡੀ ਐੱਸ.ਐੱਚ.ਓ ਜੋਗਾ ਬੇਅੰਤ ਕੌਰ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਇਸ ਕੈਂਪ ਵਿੱਚ ਵਧੀਆਂ ਕੰਮ ਕਰਨ ਵਾਲੇ ਵਾਲੰਟੀਅਰਾਂ ਨੂੰ ਤਗ਼ਮੇ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਤੇ ਐੇੱਮਡੀ ਗੁਰਬਿੰਦਰ ਸਿੰਘ ਬੱਲੀ ਨੇ ਦੱਸਿਆ ਕਿ ਮਾਤਾ ਸੁੰਦਰੀ ਗਰੁੱਪ ਢੱਡੇ ਹਮੇਸ਼ਾ ਤੋਂ ਹੀ ਐੱਨਐੱਸਐੱਸ ਦੇ ਖੇਤਰ ਵਿੱਚ ਮੋਹਰੀ ਰਿਹਾ ਹੈ।
ਕੈਂਪ ਦੌਰਾਨ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਜਾਗਰੂਕਤਾ ਰੈਲੀ ਵੀ ਰਾਮਪੁਰਾ ਮੰਡੀ, ਰਾਮਪੁਰਾ ਪਿੰਡ, ਪਿੱਥੋ ਅਤੇ ਮੰਡੀ ਕਲਾਂ ਪਿੰਡਾਂ ਵਿੱਚ ਕੱਢੀ ਗਈ। ਇਸ ਤੋਂ ਇਲਾਵਾ ਕਾਲਜ ਕੈਂਪਸ ਦੀ ਸਫ਼ਾਈ, ਕੀਤੀ ਗਈ। ਅੰਤ ਵਿੱਚ ਸੰਸਥਾ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕੈਂਪ ਦੌਰਾਨ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।