ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਐੱਸਐੱਸ ਵਾਲੰਟੀਅਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਪ੍ਰੇਰਿਆ

07:23 AM Mar 21, 2024 IST
ਵਾਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਟਰੈਫਿਕ ਇੰਚਾਰਜ ਭਗਵਾਨ ਲਾਡੀ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 20 ਮਾਰਚ
ਇੱਥੋਂ ਦੇ ਬੀਐੱਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਰੁਪਿੰਦਰ ਕੌਰ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਜਾਰੀ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦੇ ਤੀਜੇ ਦਿਨ ਪਟਿਆਲਾ ਸਿਟੀ-1 ਦੇ ਟਰੈਫਿਕ ਇੰਚਾਰਜ ਭਗਵਾਨ ਸਿੰਘ ਲਾਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਵਾਲੰਟੀਅਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਵਾਹਨ ਚਲਾਉਣ ਨਾਲ ਜਿੱਥੇ ਆਪਣੀ ਜਾਨ ਬਚਦੀ ਹੈ, ਉਥੇ ਹੀ ਦੂਜਿਆਂ ਦਾ ਵੀ ਬਚਾਅ ਹੁੰਦਾ ਹੈ। ਇਸ ਦੌਰਾਨ ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਦੀ ਮਨਜ਼ੂਰੀ ਨਾ ਦੇਣ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਸਮਾਜ ਸੈਵੀ ਪਰਮਿੰਦਰ ਭਲਵਾਨ ਨੇ ਵੀ ਵਾਲੰਟੀਅਰਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ।
ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਡਾ. ਕਰਮਜੀਤ ਕੌਰ ਸਮੇਤ ਐੱਨਐੱਸਐੱਸ ਦੇ ਪ੍ਰੋਗਰਾਮ ਅਫਸਰ ਅਮਰਪ੍ਰੀਤ ਕੌਰ ਨੇ ਵੀ ਵਿਚਾਰ ਪੇਸ਼ ਕੀਤੇ। ਸਮਾਗਮ ’ਚ ਅਭਿਸ਼ੇਕ ਕੁਮਾਰ, ਗੁਰਪ੍ਰੀਤ ਸਿੰਘ, ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ, ਰਵਨੀਤ ਕੌਰ ਤੇ ਸੁਮਨ ਕੁਮਾਰੀ ਆਦਿ ਹਾਜ਼ਰ ਸਨ।

Advertisement

Advertisement
Advertisement