ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਨਐੱਸਐੱਸ ਵਾਲੰਟੀਅਰਾਂ ਨੇ ਬੂਟੇ ਲਗਾਏ

08:02 AM Jun 07, 2024 IST
featuredImage featuredImage
ਕਾਲਜ ਦੇ ਸਟਾਫ ਮੈਂਬਰ ਤੇ ਐੱਨਐੱਸਐੱਸ ਵਾਲੰਟੀਅਰ ਬੂਟੇ ਲਗਾਉਂਦੇ ਹੋਏ। -ਫੋਟੋ: ਓਬਰਾਏ

ਦੋਰਾਹਾ:

Advertisement

ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਐੱਨਐੱਸਐੱਸ ਯੂਨਿਟ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਾਹਨੇਵਾਲ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਸ ਦੌਰਾਨ ਵਾਤਾਵਰਨ ਸੰਭਾਲ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਨੇ ਵਾਲੰਟੀਅਰਾਂ ਨਾਲ ਮਿਲ ਕੇ ਬੂਟੇ ਲਾਉਂਦੇ ਹੋਏ ਲੋਕਾਂ ਨੂੰ ਵਾਤਾਵਰਨ ਬਚਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਫਾਈ ਮੁਹਿੰਮ ਉਪਰੰਤ ਵਿਦਿਆਰਥੀਆਂ ਵਿਚਕਾਰ ਸਲੋਗਨ ਲਿਖਣ ਤੇ ਪੋਸਟਰ ਬਣਾਉਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਚੀਮਾ, ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਬੂਟਿਆਂ ਦੀ ਸਾਂਭ ਸੰਭਾਲ ਕਰਨ, ਧਰਤੀ ਦੇ ਗੰਧਲੇ ਹੋ ਰਹੇ ਪਾਣੀ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਪ੍ਰਿੰਸੀਪਲ ਡਾ. ਨਿਰਲੇਪ ਕੌਰ ਨੇ ਸਮੁੱਚੀ ਟੀਮ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਬੂਟੇ ਲਗਾਏ। -ਪੱਤਰ ਪ੍ਰੇਰਕ

Advertisement
Advertisement