ਐੱਨਟੀਟੀ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਮਿਲੇ
11:42 PM Feb 04, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਫਰਵਰੀ
Advertisement
ਇੱਥੋਂ ਦੇ ਰਾਜਾ ਰਾਮ ਮੋਹਨ ਰਾਏ ਇੰਸਟੀਚਿਊਟ ਆਫ ਵੋਕੇਸ਼ਨਲ ਸਟੱਡੀਜ਼ ਦੇ ਐਨਟੀਟੀ ਸਿਖਲਾਈ ਕਰਨ ਵਾਲਿਆਂ ਨੂੰ ਯੂਟੀ ਦੇ ਸਿੱਖਿਆ ਵਿਭਾਗ ਤੋਂ ਐਨਟੀਟੀ ਅਧਿਆਪਕਾਂ ਵਜੋਂ ਨਿਯੁਕਤੀ ਪੱਤਰ ਮਿਲੇ ਹਨ। ਇਹ ਨਿਯੁਕਤੀ ਪੱਤਰ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਦਿੱਤੇ। ਸੰਸਥਾਨ ਦੇ ਪ੍ਰਬੰਧਕਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਇਸ ਸੰਸਥਾਨ ਦੇ ਜ਼ਿਆਦਾਤਰ ਵਿਦਿਆਰਥੀਆਂ ਨੂੰ ਅਧਿਆਪਕ ਵਜੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਟਾਫ ਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ। ਜ਼ਿਕਰਯੋਗ ਹੈ ਕਿ ਯੋਗ ਉਮੀਦਵਾਰਾਂ ਨੂੰ ਪ੍ਰੀ ਸਕੂਲ ਸਿੱਖਿਆ ਵਿੱਚ ਡਿਪਲੋਮਾ ਲਈ ਖਾਸ ਮਾਪਦੰਡ ਮੁਕੰਮਲ ਕਰਨੇ ਪਏ ਸਨ।
Advertisement
Advertisement