ਗੋਲੀਆਂ ਵੱਜਣ ਕਾਰਨ ਜ਼ਖ਼ਮੀ ਨੰਬਰਦਾਰ ਦੀ ਇਲਾਜ ਦੌਰਾਨ ਮੌਤ
10:30 AM Sep 27, 2024 IST
Advertisement
ਪੱਤਰ ਪ੍ਰੇਰਕ
ਜੈਂਤੀਪੁਰ, 26 ਸਤੰਬਰ
ਹਲਕਾ ਮਜੀਠਾ ਦੇ ਪਿੰਡ ਸਰਹਾਲਾ ਵਿਖੇ ਬੀਤੇ ਕੱਲ੍ਹ ਸ਼ਾਮ ਨੂੰ ਨੰਬਰਦਾਰ ਭਗਵੰਤ ਸਿੰਘ ਜਿਸ ਨੂੰ ਸਕੂਲ ਦੇ ਬੱਚਿਆਂ ਦੀ ਮਾਮੂਲੀ ਤਕਰਾਰ ਤੋਂ ਬਾਅਦ ਦੂਸਰੀ ਧਿਰ ਦੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ, ਦੀ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਕੱਥੂਨੰਗਲ ਪੁਲੀਸ ਨੇ ਰਘਬੀਰ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਅਮਨਪ੍ਰੀਤ ਸਿੰਘ, ਦਲੇਰ ਸਿੰਘ, ਜਗਮਨਪ੍ਰੀਤ ਸਿੰਘ ਵਾਸੀ ਪਿੰਡ ਮਰੜ੍ਹੀ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਅਤੇ ਤਿੰਨ ਚਾਰ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਕੋਲੋਂ ਸਵਿੱਫਟ ਕਾਰ ਤੇ ਲਾਇਸੈਂਸੀ ਰਿਵਾਲਵਰ 32 ਬੋਰ ਵੀ ਬਰਾਮਦ ਕੀਤਾ। ਡੀਐਸਪੀ ਮਜੀਠਾ ਜਸਪਾਲ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।
Advertisement
Advertisement
Advertisement