For the best experience, open
https://m.punjabitribuneonline.com
on your mobile browser.
Advertisement

ਪਰਾਲੀ ਸਾੜਨ ਦੇ ਦੋਸ਼ ਹੇਠ ਨੰਬਰਦਾਰ ਮੁਅੱਤਲ

09:18 AM Nov 24, 2024 IST
ਪਰਾਲੀ ਸਾੜਨ ਦੇ ਦੋਸ਼ ਹੇਠ ਨੰਬਰਦਾਰ ਮੁਅੱਤਲ
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 23 ਨਵੰਬਰ
ਇੱਥੇ ਡੀਸੀ ਵਿਸ਼ੇਸ਼ ਸਾਰੰਗਲ ਨੇ ਪਰਾਲੀ ਸਾੜਨ ਵਾਲਿਆਂ ਅਤੇ ਪਰਾਲੀ ਪ੍ਰਬੰਧਨ ’ਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਉਨ੍ਹਾਂ ਪਰਾਲੀ ਸਾੜਨ ਦੇ ਦੋਸ਼ ’ਚ ਧਰਮਕੋਟ ਸਬ ਡਿਵੀਜ਼ਨ ਅਧੀਨ ਪਿੰਡ ਕੰਨੀਆਂ ਖਾਸ ਦੇ ਨੰਬਰਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਐੱਸਡੀਐੱਮ ਧਰਮਕੋਟ ਨੇ ਸਬ-ਡਿਵੀਜ਼ਨ ਅਧੀਨ ਆਉਂਦੇ ਨੰਬਰਦਾਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਹਦਾਇਤ ਕੀਤੀ ਸੀ ਕਿ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਜਾਣਕਾਰੀ ਮੁਤਾਬਕ ਨੰਬਰਦਾਰ ਅਧੀਨ ਆਉਂਦੀ ਜ਼ਮੀਨ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਉਣ ’ਤੇ ਇਹ ਕਾਰਵਾਈ ਕੀਤੀ ਗਈ ਹੈ।

Advertisement

Advertisement
Advertisement
Author Image

Advertisement