ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੰਬਰਦਾਰ ਰਾਜਵੰਤ ਸਿੰਘ ਬਣੇ ਪ੍ਰਧਾਨ

10:41 AM Sep 24, 2024 IST
ਨਵੀਂ ਚੁਣੀ ਟੀਮ ਜ਼ਿਲ੍ਹਾ ਆਗੂਆਂ ਨਾਲ। - ਫੋਟੋ: ਗਿੱਲ

ਰਾਏਕੋਟ:

Advertisement

ਪਿੰਡ ਮੁਹੰਮਦਪੁਰਾ ਵਿੱਚ ਪੰਜਾਬ ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ ਕਰਨ ਉਪਰੰਤ ਸਰਬਸੰਮਤੀ ਨਾਲ ਨੰਬਰਦਾਰ ਰਾਜਵੰਤ ਸਿੰਘ ਪ੍ਰਧਾਨ ਚੁਣੇ ਗਏ। ਸਰਪੰਚ ਸਰਬਜੀਤ ਸਿੰਘ ਮੀਤ ਪ੍ਰਧਾਨ, ਸਾਬਕਾ ਸਰਪੰਚ ਰਵਿੰਦਰ ਸਿੰਘ ਸੰਧੂ ਸਰਪ੍ਰਸਤ, ਦਲਜੀਤ ਸਿੰਘ ਸੰਧੂ ਖ਼ਜ਼ਾਨਚੀ, ਮਨਪ੍ਰੀਤ ਸਿੰਘ ਜਨਰਲ ਸਕੱਤਰ, ਸੁਖਰਾਮ ਸਿੰਘ ਸਕੱਤਰ, ਨਿਸ਼ਾਨ ਸਿੰਘ ਪ੍ਰੈੱਸ ਸਕੱਤਰ, ਗੁਰਮੁੱਖ ਸਿੰਘ ਅਤੇ ਜਸਪਾਲ ਸਿੰਘ ਮੁੱਖ ਸਲਾਹਕਾਰ ਸਮੇਤ 21 ਮੈਂਬਰੀ ਕਮੇਟੀ ਦੀ ਚੋਣ ਵੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਜਮੇਰ ਸਿੰਘ ਅਤੇ ਸੂਬਾਈ ਮੀਤ ਪ੍ਰਧਾਨ ਡਾ. ਗੁਰਚਰਨ ਸਿੰਘ ਰਾਏਕੋਟ ਨੇ ਕਿਸਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕੀਤਾ। ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ, ਪ੍ਰਧਾਨ ਮੋਹਨ ਸਿੰਘ ਬੜਿੰਗ, ਬਲਦੇਵ ਸਿੰਘ ਸੇਖੋਂ, ਮਲਕੀਅਤ ਸਿੰਘ ਤੇ ਚੌਧਰੀ ਰਣਜੀਤ ਸਿੰਘ ਪ੍ਰਧਾਨ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement