ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਰਸਿੰਗ ਅਫ਼ਸਰ 23 ਤੋਂ ਕਰਨਗੇ ਪ੍ਰਦਰਸ਼ਨ

08:33 AM Jul 16, 2024 IST

ਪੰਚਕੂਲਾ (ਪੀਪੀ ਵਰਮਾ): ਹਰਿਆਣਾ ਨਰਸਿੰਗ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 23 ਅਤੇ 24 ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਨਗੇ। ਇਹ ਫੈਸਲਾ ਐਸੋਸੀਏਸ਼ਨ ਦੇ ਅਧਿਕਾਰੀਆਂ ਨਾਲ ਹੋਈ ਆਨਲਾਈਨ ਮੀਟਿੰਗ ਦੌਰਾਨ ਲਿਆ ਗਿਆ। ਐਸੋਸੀਏਸ਼ਨ ਦੀ ਸੂਬਾ ਪ੍ਰਧਾਨ ਵਨੀਤਾ ਐੱਸ ਬਾਂਗੜ ਨੇ ਮੰਗ ਕੀਤੀ ਕਿ ਕੇਂਦਰ ਦੇ ਨਰਸਿੰਗ ਭੱਤੇ ਵਿੱਚੋਂ 7200 ਰੁਪਏ ਦਿੱਤੇ ਜਾਣ। ਨਰਸਿੰਗ ਕੇਡਰ ਨੂੰ ਕੇਂਦਰ ਵਾਂਗ ਗਰੁੱਪ ਸੀ ਤੋਂ ਗਰੁੱਪ ਬੀ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ, ਨਰਸਿੰਗ ਕੇਡਰ ਦੇ ਡੀਜੀਐਚਐਸ ਦਫ਼ਤਰ ਵਿੱਚ ਡਿਪਟੀ ਡਾਇਰੈਕਟਰ ਨਰਸਿੰਗ ਦੀ ਪੋਸਟਾਂ ਨੂੰ ਜਲਦੀ ਭਰਿਆ ਜਾਵੇ। ਉਨ੍ਹਾਂਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਇਸ ਖ਼ਿਲਾਫ਼ ਉਨ੍ਹਾਂ ਵੱਲੋਂ ਰੋਸ ਵਜੋਂ 23 ਅਤੇ 24 ਜੁਲਾਈ ਨੂੰ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ 25 ਜੁਲਾਈ ਨੂੰ ਸਵੇਰੇ 9 ਤੋਂ 11 ਵਜੇ ਤੱਕ ਦੋ ਘੰਟੇ ਦੀ ਹੜਤਾਲ ਕੀਤੀ ਜਾਵੇਗੀ। ਉਸੇ ਦਿਨ ਸ਼ਾਮ ਨੂੰ ਸੂਬਾ ਕਾਰਜਕਾਰਨੀ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਮੁੱਖ ਮੰਤਰੀ ਨਿਵਾਸ ਦੀ ਘੇਰਾਬੰਦੀ ਅਤੇ ਪੂਰੇ ਹਰਿਆਣਾ ਵਿੱਚ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ। ਇਸ ਮੀਟਿੰਗ ਵਿੱਚ ਸੰਸਥਾਪਕ ਮੈਂਬਰ ਸੁਸ਼ੀਲਾ ਕੌਸ਼ਿਕ, ਉਪ ਪ੍ਰਧਾਨ ਮੰਜੂ ਕੋਚਰ, ਸੁਮਨ ਪੋਰੀਆ, ਸੁਦੇਸ਼ ਮਲਿਕ, ਵਿਕਾਸ ਯਾਦਵ, ਸੂਬਾ ਜਨਰਲ ਸਕੱਤਰ ਯੋਗੇਸ਼ ਸ਼ਰਮਾ, ਸੰਯੁਕਤ ਸਕੱਤਰ ਸੰਤੋਸ਼ ਸ਼ਰਮਾ, ਨਿਸ਼ਾ ਜੰਗ, ਰੂਬੀ ਮੋਰ ਅਤੇ ਸੂਬਾ ਖਜ਼ਾਨਚੀ ਸੁਮਨ ਕੁੰਡੂ ਹਾਜ਼ਰ ਸਨ।

Advertisement

Advertisement
Advertisement