ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹੁੰ ਚੁੱਕ ਸਮਾਗਮ: ਲੁਧਿਆਣਾ ਟਰੈਫਿਕ ਪੁਲੀਸ ਵੱਲੋਂ ਰੂਟ ਪਲਾਨ ਜਾਰੀ

10:48 AM Nov 07, 2024 IST
ਪਿੰਡ ਧਨਾਨਸੂ ਵਿੱਚ ਸਮਾਗਮ ਵਾਲੀ ਥਾਂ ’ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਤੇ ਡਿਪਟੀ ਕਮਿਸ਼ਨ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 6 ਨਵੰਬਰ
ਸੂਬਾ ਸਰਕਾਰ ਵੱਲੋਂ 8 ਨਵੰਬਰ ਨੂੰ ਪਿੰਡ ਧਨਾਨਸੂ ਵਿੱਚ ਨਵੇਂ ਚੁਣੇ ਸਰਪੰਚਾਂ ਲਈ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੂਰੇ ਪੰਜਾਬ ਤੋਂ 10 ਹਜ਼ਾਰ ਤੋਂ ਵੱਧ ਨਵੇਂ ਚੁਣੇ ਗਏ ਸਰਪੰਚ ਸਹੁੰ ਚੁੱਕਣਗੇ। ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ (‘ਆਪ’) ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਬਤੌਰ ਮੁੱਖ ਮਹਿਮਾਨ ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਮੌਕੇ ਸ਼ਹਿਰ ਵਿੱਚ ਪੈਦਾ ਹੋਣ ਵਾਲੀ ਟਰੈਫਿਕ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਸਥਾਨਕ ਪੁਲੀਸ ਨੇ ਰੂਟ ਪਲਾਨ ਜਾਰੀ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਮਾਗਮ ਦੇ ਮੱਦੇਨਜ਼ਰ ਮੁੱਖ ਤੌਰ ’ਤੇ 4 ਸੜਕੀ ਮਾਰਗ ਪ੍ਰਭਾਵਿਤ ਹੋਣਗੇ ਜਿਨ੍ਹਾਂ ਵਿੱਚ ਸਮਰਾਲਾ ਚੌਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧਨਾਨਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਸ਼ਾਮਲ ਹਨ। ਪੁਲੀਸ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਜਾਮ ਤੋਂ ਬਚਣ ਲਈ ਇਨ੍ਹਾਂ ਸੜਕਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਪਿੰਡ ਧੰਨਾਨਸੂ ਵਿੱਚ ਹੋਣ ਵਾਲੇ ਨਵੇਂ ਚੁਣੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਪੁੱਜੇ ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸਣੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਤੋਂ ਇਲਾਵਾ ਮੁੱਖ ਮੰਤਰੀ ਅਤੇ ’ਆਪ’ ਦੇ ਕੌਮੀ ਕਨਵੀਨਰ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਤੇ ਪੁਲੀਸ ਕਮਿਸ਼ਨਰ ਨੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਜ ਪੱਧਰੀ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
Advertisement

Advertisement