ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਵੱਛਤਾ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ

10:33 AM Sep 26, 2024 IST
ਸਵੱਛਤਾ ਸਹੁੰ ਚੁੱਕ ਸਮਾਗਮ ਮੌਕੇ ਐਨਐਸਐਸ/ਐਨਸੀਸੀ ਕੈਡਿਟ ਤੇ ਕਾਲਜ ਪ੍ਰਬੰਧਕ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਸਤੰਬਰ
ਆਰੀਆ ਕਾਲਜ ਵਿੱਚ ਐਨ.ਐਸ.ਐਸ. ਯੂਨਿਟ, ਐਨ.ਸੀ.ਸੀ. ਯੂਨਿਟ ਪੀ.ਬੀ. ਏਅਰ ਸਕੁਐਡਰਨ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਸਹਿਯੋਗ ਨਾਲ ਸਵੱਛਤਾ ਅਭਿਆਨ ਪੰਦਰਵਾੜੇ ਤਹਿਤ ਸਵੱਛਤਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕਾਲਜ ਦੇ ਐਨ.ਐਸ.ਐਸ., ਐਨ.ਸੀ.ਸੀ ਅਤੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਸਮੇਤ ਪ੍ਰੋਫੈ਼ਸਰਾਂ ਅਤੇ ਕਰਮਚਾਰੀਆਂ ਨੇ ਸਵੱਛਤਾ ਦੀ ਸਹੁੰ ਚੁੱਕੀ। ਕਾਲਜ ਦੀ ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਹਰ ਵਿਅਕਤੀ ਨੂੰ ਕੁਝ ਸਮਾਂ ਕੱਢ ਕੇ ਇਸ ਸਫਾਈ ਮਿਸ਼ਨ ਨਾਲ ਜੁੜਨਾ ਚਾਹੀਦਾ ਹੈ ਅਤੇ ਹੋਰਾਂ ਨੂੰ ਸਫ਼ਾਈ ਅਭਿਆਨ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਆਰੀਆ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ.ਐਸ.ਐਮ. ਸ਼ਰਮਾ ਨੇ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਵੱਛਤਾ ਸੇਵਾ ਲਈ ਕੀਤੇ ਸੰਕਲਪ ਦੀ ਸ਼ਲਾਘਾ ਕੀਤੀ। ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ, ਡਾ. ਨਿਧੀ ਅਗਰਵਾਲ, ਐਨ.ਸੀ.ਸੀ. ਦੇ ਸੀ.ਟੀ.ਓ ਡਾ. ਅਸ਼ੀਸ਼ ਕੁਮਾਰ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਰੇਖਾ ਭਨੋਟ ਨੇ ਵਿਦਿਆਰਥੀਆਂ ਨੂੰ ਸਵੱਛਤਾ ਮਿਸ਼ਨ ਨੂੰ ਸਫਲ ਬਣਾਉਣ ਲਈ ਪ੍ਰੇਰਿਆ।

Advertisement

Advertisement