ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਹੁੰ ਚੁਕਵਾਈ

06:51 AM Sep 19, 2024 IST
ਸਵੱਛਤਾ ਹੀ ਸੇਵਾ ਮੁਹਿੰਮ ਸਬੰਧੀ ਸਹੁੰ ਚੁੱਕਦੇ ਹੋਏ ਅਧਿਆਪਕ ਤੇ ਵਿਦਿਆਰਥੀ। -ਫੋਟੋ : ਓਬਰਾਏ

ਪੱਤਰ ਪ੍ਰੇਰਕ
ਦੋਰਾਹਾ, 18 ਸਤੰਬਰ
ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਅੱਜ ‘ਸਵੱਛਤਾ ਹੀ ਸੇਵਾ’ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਸਬੰਧੀ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਸਮੁੱਚੇ ਦੇਸ਼ ਵਿੱਚ 17 ਸਤੰਬਰ ਤੋਂ 2 ਅਕਤੂਬਰ ਤੱਕ ‘ਸਵੱਛਤਾ ਹੀ ਸੇਵਾ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਕਾਲਜ ਵਿੱਚ ਐੱਨਐੱਸਐੱਸ ਯੂਨਿਟ, ਐੱਨਸੀਸੀ ਯੂਨਿਟ, ਰੈੱਡ ਰਿਬਨ ਕਲੱਬ, ਪ੍ਰੈੱਸ ਕਲੱਬ ਤੇ ਯੂਥ ਕਲੱਬ ਵੱਲੋਂ ਸਾਂਝੇ ਤੌਰ ’ਤੇ ਸਹੁੰ ਚੁੱਕੀ ਗਈ। ਇਸ ਮੌਕੇ ਉਨ੍ਹਾਂ ਵਾਲੰਟੀਅਰ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਆ। ਇਸ ਮੌਕੇ ਵਿਦਿਆਰਥੀਆਂ ਵਿਚਕਾਰ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਤੇ ਮਗਰੋਂ ਕਾਲਜ ਕੈਂਪਸ ਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸਫ਼ਾਈ ਵੀ ਕੀਤੀ ਗਈ। ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਦੀਪਾਲੀ, ਡਾ. ਗੁਰਪ੍ਰੀਤ ਸਿੰਘ ਤੇ ਸੰਦੀਪ ਸਿੰਘ ਹੁੰਦਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਜੇਕਰ ਸਾਡਾ ਆਲਾ-ਦੁਆਲਾ ਸਾਫ਼ ਹੋਵੇਗਾ ਤਾਂ ਹੀ ਅਸੀਂ ਸਾਫ਼ ਸ਼ੁੱਧ ਵਾਤਾਵਰਣ ਵਿੱਚ ਰਹਿ ਸਕਾਂਗੇ ਅਤੇ ਦਿਨੋਂ ਦਿਨ ਫੈਲ ਰਹੀਆਂ ਭਿਆਨਕ ਬਿਮਾਰੀਆਂ ਤੋਂ ਛੁਟਕਾਰਾ ਮਿਲੇਗਾ। ਇਸ ਮੌਕ ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸਮੁੱਚੀ ਟੀਮ ਦੀ ਹੌਂਸਲਾ ਅਫ਼ਜਾਈ ਕਰਦਿਆਂ ਵਧਾਈ ਦਿੱਤੀ।

Advertisement

Advertisement