For the best experience, open
https://m.punjabitribuneonline.com
on your mobile browser.
Advertisement

ਦਸਤਖਤੀ ਮੁਹਿੰਮ ਦੇ ਫਾਰਮਾਂ ਲਈ ਰਾਜਪਾਲ ਵੱਲੋਂ ਸਮਾਂ ਨਾ ਦੇਣ ’ਤੇ ਇਤਰਾਜ਼

08:53 AM Nov 09, 2023 IST
ਦਸਤਖਤੀ ਮੁਹਿੰਮ ਦੇ ਫਾਰਮਾਂ ਲਈ ਰਾਜਪਾਲ ਵੱਲੋਂ ਸਮਾਂ ਨਾ ਦੇਣ ’ਤੇ ਇਤਰਾਜ਼
ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਆਪਣੀ ਟੀਮ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਿਸੰਘ ਲਾਂਬਾ
ਅੰਮ੍ਰਤਿਸਰ, 8 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਜਨਰਲ ਇਜਲਾਸ ਦੌਰਾਨ ਇੱਕ ਮਤੇ ਰਾਹੀਂ ਦੋਸ਼ ਲਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਏ ਗਏ 26 ਲੱਖ ਫਾਰਮ ਰਾਸ਼ਟਰਪਤੀ ਨੂੰ ਭੇਜੇ ਜਾਣ ਦੇ ਮਾਮਲੇ ਵਿੱਚ ਰਾਜਪਾਲ ਵੱਲੋਂ ਮੁਲਾਕਾਤ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ। ਇਜਲਾਸ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਤੁਰੰਤ ਵਿਚਾਰ ਕਰਨ ਅਤੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਮੁਆਫ ਕਰ ਕੇ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਹੈ।
ਅੱਜ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿੱਚ ਬੰਦੀ ਸਿੰਘ ਦੀ ਰਿਹਾਈ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ, ਪੰਜਾਬੀ ਭਾਸ਼ਾ ਨਾਲ ਹੁੰਦਾ ਵਤਿਕਰਾ ਖ਼ਤਮ ਕਰਨ, ਪਾਕਿਸਤਾਨ ’ਚ ਸਿੱਖ ਵਿਰਾਸਤਾਂ ਦੀ ਸੰਭਾਲ ਕਰਨ ਦੀ ਮੰਗ ਅਤੇ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਖੜ੍ਹਨ ਦਾ ਐਲਾਨ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਹ ਮਤੇ ਪੜ੍ਹੇ। ਇਸ ’ਚੋਂ ਇੱਕ ਮਤੇ ਰਾਹੀਂ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਸਰਕਾਰ ਵੱਲੋਂ ਕੀਤੇ ਜਾ ਰਹੇ ਵਤਿਕਰੇ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਆਖਿਆ। ਉਨ੍ਹਾਂ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਵੀ ਅਪੀਲ ਕੀਤੀ ਕਿ ਸਮੁੱਚਾ ਸਿੱਖ ਪੰਥ ਉਨ੍ਹਾਂ ਦੇ ਨਾਲ ਹੈ। ਇਸ ਲਈ ਉਹ ਜੇਲ੍ਹ ਅੰਦਰ ਕੋਈ ਵੀ ਅਜਿਹਾ ਕਦਮ ਨਾ ਚੁੱਕਣ ਜਿਸ ਨਾਲ ਕੌਮ ਅੰਦਰ ਚਿੰਤਾ ਪੈਦਾ ਹੋਵੇ।
ਇੱਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰਨ ਅਤੇ ਵੋਟਾਂ ਬਣਾਉਣ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਵੋਟਾਂ ਬਣਾਉਣ ਦਾ ਸਮਾਂ ਵਧਾਉਣ ਦੇ ਨਾਲ-ਨਾਲ ਪਿੰਡਾਂ ਵਿੱਚ ਜਾ ਕੇ ਫਾਰਮ ਸਮੂਹਿਕ ਤੌਰ ’ਤੇ ਲਏ ਜਾਣ ਅਤੇ ਵੋਟਰਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਬੂਥ ਪੱਧਰ ’ਤੇ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਮੌਜੂਦਾ ਪੰਜਾਬ ਸਰਕਾਰ ਗੁਰਦੁਆਰਾ ਚੋਣ ਕਮਿਸ਼ਨਰ ਰਾਹੀਂ ਸਿੱਖਾਂ ਦੀ ਪੰਜਾਬ ਅੰਦਰ ਗਿਣਤੀ ਘੱਟ ਦਰਸਾਉਣ ਦੀ ਨੀਤੀ ’ਤੇ ਕੰਮ ਕਰ ਰਹੀ ਹੈ।
ਇੱਕ ਹੋਰ ਮਤੇ ਰਾਹੀਂ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿਚ ਆਈ ਕੁੜੱਤਣ ਦੂਰ ਕਰਨ ਲਈ ਵੀ ਦੋਹਾਂ ਦੇਸ਼ਾਂ ਨੂੰ ਗੱਲਬਾਤ ਕਰਨ ਅਪੀਲ ਕੀਤੀ ਗਈ। ਇਕ ਮਤੇ ਰਾਹੀਂ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਕਰਨ ਅਤੇ ਐੱਸਵਾਈਐੱਲ ਦੇ ਵਿਰੋਧ ਵਿਚ ਵਚਨਬੱਧਤਾ ਪ੍ਰਗਟਾਈ ਗਈ।
ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਸਿੱਖ ਕੌਮ ਖ਼ਿਲਾਫ਼ ਸਿਰਜੇ ਜਾ ਰਹੇ ਬਿਰਤਾਂਤ ਨੂੰ ਰੋਕਣ, ਪ੍ਰਸ਼ਾਸਨਿਕ ਸੇਵਾਵਾਂ ਵਿਚ ਸਿੱਖਾਂ ਦੀ ਭਰਵੀਂ ਹਿੱਸੇਦਾਰੀ ਯਕੀਨੀ ਬਣਾਉਣ, ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਅਤੇ ਚੌਗਿਰਦੇ ਦੀ ਹਾਲਤ ਸੁਧਾਰਨ ਦੀ ਮੰਗ ਕੀਤੀ ਹੈ। ਸਿੱਖਾਂ ਦੇ ਮਸਲਿਆਂ ਵਿਚ ਗੈਰ-ਪੰਥਕ ਰਾਜਸੀ ਧਿਰਾਂ ਅਤੇ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦੀ ਨਿਖੇਧੀ ਕੀਤੀ ਗਈ।

Advertisement

ਪੰਜਾਬੀ ਭਾਸ਼ਾ ਲਈ ਸੰਜੀਦਾ ਪਹੁੰਚ ਅਪਣਾਉਣ ਦੀ ਅਪੀਲ

ਸ਼੍ਰੋਮਣੀ ਕਮੇਟੀ ਨੇ ਜਨਰਲ ਇਜਲਾਸ ਦੌਰਾਨ ਚੰਡੀਗੜ੍ਹ ਅਤੇ ਪੰਜਾਬ ਵਿਚ ਪੰਜਾਬੀ ਨਾਲ ਵਤਿਕਰੇ ਨੂੰ ਦੂਰ ਕਰਨ ਲਈ ਸਰਕਾਰ ਨੂੰ ਸੰਜੀਦਾ ਪਹੁੰਚ ਅਪਣਾਉਣ ਲਈ ਆਖਿਆ। ਉਨ੍ਹਾਂ ਪੰਜਾਬ ਨੂੰ ਤੋੜ ਕੇ ਬਣਾਏ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ’ਚ ਪੰਜਾਬੀ ਮੂਲ ਦੇ ਲੋਕਾਂ ਨੂੰ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਅੰਦਰ ਹਿੰਦੀ ਤੇ ਅੰਗਰੇਜ਼ੀ ਵਿਚ ਦਰਖ਼ਾਸਤਾਂ ਦੇਣ ਲਈ ਮਜਬੂਰ ਕੀਤੇ ਜਾਣ ’ਤੇ ਇਤਰਾਜ਼ ਕਰਦਿਆਂ ਇਸ ਵਤੀਰੇ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ।

Advertisement
Author Image

Advertisement
Advertisement
×