ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੂਟਿੰਗ ਦੌਰਾਨ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਨਕਲ ਕਰਨ ਦਾ ਵਿਰੋਧ

07:48 AM Jul 10, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਜੁਲਾਈ
ਸ਼੍ਰੋਮਣੀ ਕਮੇਟੀ ਨੇ ਖਰੜ ਨੇੜੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਘੜੂੰਆਂ ਵਿਖੇ ਸੀਰੀਅਲ ਦੀ ਸ਼ੂਟਿੰਗ ਲਈ ਤਿਆਰ ਕੀਤੇ ਸੈੱਟ ਵਿਚ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦੀ ਨਕਲ ਕਰਨ ਦੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਇਸ ਦਾ ਵਿਰੋਧ ਕੀਤਾ ਹੈ। ਕਮੇਟੀ ਇਸ ਮਾਮਲੇ ਦੀ ਆਪਣੇ ਪੱਧਰ ’ਤੇ ਜਾਂਚ ਕਰਵਾ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫ਼ਿਲਮਾਂ ਅਤੇ ਸੀਰੀਅਲਾਂ ਵਿੱਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਿਆ ਹੈ ਕਿ ਚੰਡੀਗੜ੍ਹ ਨੇੜੇ ਘੜੂੰਆਂ ਵਿਖੇ ਸੀਰੀਅਲ ਦੀ ਸ਼ੂਟਿੰਗ ਲਈ ਤਿਆਰ ਕੀਤੇ ਸੈੱਟ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦੀ ਨਕਲ ਕਰਕੇ ਅਨੰਦ ਕਾਰਜ ਦਾ ਸੀਨ ਫਿਲਮਾਇਆ ਗਿਆ, ਜੋ ਸਿੱਖ ਰਵਾਇਤਾਂ ਅਤੇ ਮਰਿਆਦਾ ਦੀ ਉਲੰਘਣਾ ਹੈ। ਭਾਵੇਂ ਸੰਗਤ ਨੇ ਇਸ ਨੂੰ ਬੰਦ ਕਰਵਾਉਣ ਦਾ ਯਤਨ ਕੀਤਾ ਹੈ ਪਰ ਪੁਲੀਸ ਨੂੰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਫ਼ਿਲਮਾਂ ਦੀ ਸ਼ੂਟਿੰਗ ਸਮੇਂ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਣਾ ਜ਼ਰੂਰੀ ਹੈ ਕਿ ਸਿੱਖ ਪ੍ਰੰਪਰਾਵਾਂ ਅਤੇ ਸਿਧਾਂਤਾਂ ਨਾਲ ਕਿਸੇ ਤਰ੍ਹਾਂ ਦੀ ਛੇੜ-ਛਾੜ ਨਾ ਹੋਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਪੈਸਾ ਕਮਾਉਣ ਖਾਤਰ ਅਜਿਹਾ ਕਰਦੇ ਹਨ। ਉਨ੍ਹਾਂ ਅਜਿਹੇ ਲੋਕਾਂ ਨੂੰ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਰਿਪੋਰਟ ਲਈ ਜਾਵੇਗੀ।

Advertisement

Advertisement