ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਬਾਣੀ ਕੀਰਤਨ ਪ੍ਰਸਾਰਨ ਦੌਰਾਨ ਮਸ਼ਹੂਰੀਆਂ ਚਲਾਉਣ ’ਤੇ ਇਤਰਾਜ਼

10:13 AM Mar 27, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਮਾਰਚ
ਸ੍ਰੀ ਹਰਿਮੰਦਰ ਸਾਹਿਬ ਵਿਖੇ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਵੇਲੇ ਇੱਕ ਡਿਜੀਟਲ ਟੀਵੀ ਵੱਲੋਂ ਆਪਣੀ ਮਸ਼ਹੂਰੀਆਂ ਚਲਾਏ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖ਼ਿਲਾਫ਼ ਇਤਰਾਜ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਯੂਟੀਊਬ ਚੈੱਨਲ ਵੀ ਸ਼ੁਰੂ ਕੀਤਾ ਹੋਇਆ ਹੈ ਜਿਸ ਰਾਹੀਂ ਗੁਰਬਾਣੀ ਦਾ ਕੀਰਤਨ ਪ੍ਰਸਾਰਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇੱਕ ਪ੍ਰਾਈਵੇਟ ਚੈਨਲ ਰਾਹੀਂ ਵੀ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਚੱਲ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਸ਼ਰਧਾਲੂਆਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਜਦੋਂ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਸੈਟੇਲਾਈਟ ਚੈਨਲ ’ਤੇ ਚੱਲ ਰਿਹਾ ਹੁੰਦਾ ਹੈ ਅਤੇ ਇਸ ਸਬੰਧੀ ਅਨੁਵਾਦ ਦਿਖਾਇਆ ਜਾ ਰਿਹਾ ਹੁੰਦਾ ਹੈ ਤਾਂ ਇਸ ਉੱਪਰ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ। ਇਸ ਕਾਰਨ ਕੀਰਤਨ ਦਾ ਅੰਗਰੇਜ਼ੀ ਵਿੱਚ ਹੋ ਰਿਹਾ ਅਨੁਵਾਦ ਦਿਖਾਈ ਨਹੀਂ ਦਿੰਦਾ ਅਤੇ ਇਸ ਵਿੱਚ ਰੁਕਾਵਟ ਖੜ੍ਹੀ ਹੋ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਇੱਕ ਅਧਿਕਾਰੀ ਮੁਤਾਬਕ ਇਸ ਸਬੰਧੀ ਚੱਲ ਰਹੇ ਸਕਰੋਲ ਨੂੰ ਤੁਰੰਤ ਹਟਾਉਣ ਲਈ ਨੋਟਿਸ ਦਿੱਤਾ ਗਿਆ ਹੈ। ਇਸ ਦੇ ਜਵਾਬ ਵਿੱਚ ਡਿਜੀਟਲ ਟੀਵੀ ਪ੍ਰਬੰਧਕਾਂ ਨੇ ਕਿਹਾ ਕਿ ਇਹ ਵਪਾਰਕ ਤੌਰ ’ਤੇ ਸਮਾਂਬਧ ਹੈ ਅਤੇ ਇਸ ਨੂੰ ਸਮੇਂ ਤੋਂ ਪਹਿਲਾਂ ਬੰਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਕੋਲ ਹੁਣ ਕਾਨੂੰਨੀ ਚਾਰਾਜਾਈ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਿਆ ਹੈ।

Advertisement

Advertisement
Advertisement