ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਸ਼ਲੀਲ ਵੀਡੀਓ ਕੇਸ: ਪ੍ਰਜਵਲ ਰੇਵੰਨਾ ਦਾ ਪਾਸਪੋਰਟ ਰੱਦ ਕਰਨ ਮੋਦੀ: ਸਿੱਧਾਰਮਈਆ

07:59 AM May 02, 2024 IST

ਬੰਗਲੂਰੂ, 1 ਮਈ
ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਰਾਹੀਂ ਅਪੀਲ ਕੀਤੀ ਕਿ ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਜਨਤਾ ਦਲ (ਸੈਕੁਲਰ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦਾ ਡਿਪਲੋਮੈਟਿਕ ਪਾਸਪੋਰਟ ਰੱਦ ਕੀਤਾ ਜਾਵੇ, ਜਿਹੜਾ ਕਿ ਦੋਸ਼ ਲੱਗਣ ਮਗਰੋਂ ਯੂਰੋਪ ਚਲਾ ਗਿਆ ਹੈ। ਦੂਜੇ ਪ੍ਰਜਵਲ ਰੇਵੰਨਾ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਸਾਹਮਣੇ ਪੇਸ਼ ਹੋਣ ਲਈ ਸੱਤ ਦਿਨਾਂ ਦਾ ਸਮਾਂ ਮੰਗਿਆ ਹੈ।
ਸਿੱਧਾਰਮਈਆ ਨੇ ਪ੍ਰਧਾਨ ਮੰਤਰੀ ਨੂੰ ਪੱਤਰ ’ਚ ਲਿਖਿਆ, ‘‘ਤੁਹਾਨੂੰ ਇਹ ਅਪੀਲ ਹੈ ਕਿ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਰਾਹੀਂ ਪ੍ਰਜਵਲ ਰੇਵੰਨਾ ਦਾ ਪਾਸਪੋਰਟ ਰੱਦ ਕਰਨ ਦੇ ਨਾਲ-ਨਾਲ ਰਣਨੀਤਕ ਤੇ ਕੌਮਾਂਤਰੀ ਪੁਲੀਸ ਏਜੰਸੀਆਂ ਤੇ ਵਰਤੋਂ ਲਈ ਕਦਮ ਚੁੱਕੇ ਜਾਣ ਤਾਂ ਜੋ ਫਰਾਰ ਹੋਏ ਸੰਸਦ ਮੈਂਬਰ ਦੀ ਤੁਰੰਤ ਵਾਪਸੀ ਯਕੀਨੀ ਬਣਾ ਕੇ ਉਸ ਨੂੰ ਕਾਨੂੰਨ ਦੇ ਕਟਹਿਰੇ ’ਚ ਖੜ੍ਹਾ ਕੀਤਾ ਜਾ ਸਕੇ।’’ ਮੁੱਖ ਮੰਤਰੀ ਨੇ ਕਿਹਾ ਕਿ ਰੇਵੰਨਾ ਖ਼ਿਲਾਫ਼ ਲੱਗੇ ਦੋਸ਼ ਡਰਾਉਣੇ ਅਤੇ ਸ਼ਰਮਨਾਕ ਹਨ, ਜਿਨ੍ਹਾਂ ਨੇ ਦੇਸ਼ ਦੀ ਆਤਮਾ ਨੂੰ ਝੰਜੋੜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵੇਗੌੜਾ ਦੇ ਪੋਤੇ ਪ੍ਰਜਵਲ ਰੇਵੰਨਾ ਖ਼ਿਲਾਫ਼ ਉਸ ਦੀ ਸਾਬਕਾ ਨੌਕਰਾਣੀ ਦੀ ਸ਼ਿਕਾਇਤ ’ਤੇ 28 ਅਪਰੈਲ ਨੂੰ ਜਿਨਸੀ ਸ਼ੋਸ਼ਣ ਦੇ ਕੇਸ ਦਰਜ ਕੀਤਾ ਗਿਆ ਹੈ।
ਇਸੇ ਦੌਰਾਨ ਸੂਬੇ ਦੇ ਉੱਪ ਮੁੱਖ ਮੰਤਰੀ ਡੀ.ਕੇ ਸ਼ਿਵਕੁਮਾਰ ਨੇ ਕਿਹਾ ਕਿ ਜੇਕਰ ਜੇਡੀ (ਐੱਸ) ਐੱਚ.ਡੀ. ਕੁਮਾਰਸਵਾਮੀ ਅਤੇ ਭਾਜਪਾ ਨੇਤਾਵਾਂ ਦੀ ਨਜ਼ਰ ’ਚ ਔਰਤਾਂ ਪ੍ਰਤੀ ਕੋਈ ਸਨਮਾਨ ਹੈ ਤਾਂ ਉਨ੍ਹਾਂ ਨੂੰ ਹਾਸਨ ਦੀਆਂ ਜਿਨਸੀ ਸ਼ੋਸ਼ਣ ਕੇਸ ਦੀਆਂ ਪੀੜਤਾਂ ਨੂੰ ਮਿਲਣ ਜਾਣਾ ਚਾਹੀਦਾ ਹੈ। ਸ਼ਿਵਕੁਮਾਰ ਨੇ ਕਿਹਾ, ‘‘ਕੁਮਾਰਸਵਾਮੀ ਤੇ ਭਾਜਪਾ ਨੇਤਾ ਔਰਤਾਂ ਬਾਰੇ ਬਹੁਤ ਗੱਲਾਂ ਕਰਦੇ ਹਨ। ਜੇਕਰ ਉਹ ਔਰਤਾਂ ਦਾ ਸੱਚਮੁੱਚ ਸਨਮਾਨ ਕਰਦੇ ਹਨ ਤਾਂ ਉਨ੍ਹਾਂ ਪੀੜਤਾਂ ਨਾਲ ਇੱਕਜੁਟਤਾ ਪ੍ਰਗਟਾਉਣ ਲਈ ਉਨ੍ਹਾਂ ਕੋਲ ਜਾਣਾ ਚਾਹੀਦਾ ਹੈ। ਦੂਜੇ ਪ੍ਰਜਵਲ ਰੇਵੰਨਾ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਸਾਹਮਣੇ ਪੇਸ਼ ਹੋਣ ਲਈ ਸੱਤ ਦਿਨਾਂ ਦਾ ਸਮਾਂ ਮੰਗਿਆ ਹੈ ਤੇ ਕਿਹਾ ਕਿ ਸਚਾਈ ਦੀ ਜਿੱਤ ਹੋਵੇਗੀ। ਹਾਸਨ ਹਲਕੇ ’ਚ ਵੋਟਾਂ ਪੈਣ ਮਗਰੋਂ ਉਹ ਵਿਦੇਸ਼ ਚਲਾ ਗਿਆ ਸੀ। -ਪੀਟੀਆਈ

Advertisement

Advertisement
Advertisement