For the best experience, open
https://m.punjabitribuneonline.com
on your mobile browser.
Advertisement

ਮਕਬੂਜ਼ਾ ਕਸ਼ਮੀਰ ਸਾਡਾ ਹੈ ਤੇ ਅਸੀਂ ਲੈ ਕੇ ਰਹਾਂਗੇ: ਸ਼ਾਹ

08:07 AM May 26, 2024 IST
ਮਕਬੂਜ਼ਾ ਕਸ਼ਮੀਰ ਸਾਡਾ ਹੈ ਤੇ ਅਸੀਂ ਲੈ ਕੇ ਰਹਾਂਗੇ  ਸ਼ਾਹ
ਊਨਾ ਵਿੱਚ ਰੈਲੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਨਮਾਨ ਕਰਦੇ ਹੋਏ ਹਮੀਰਪੁਰ ਤੋਂ ਭਾਜਪਾ ਉਮੀਦਵਾਰ ਅਨੁਰਾਗ ਠਾਕੁਰ। -ਫੋਟੋ: ਪੀਟੀਆਈ
Advertisement

ਸ਼ਿਮਲਾ, 25 ਮਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਮਕਬੂਜ਼ਾ ਕਸ਼ਮੀਰ ਭਾਰਤ ਦਾ ਹਿੱਸਾ ਹੈ ਅਤੇ ਉਹ ਇਸ ਨੂੰ ਲੈ ਕੇ ਰਹਿਣਗੇ। ਉਨ੍ਹਾਂ ਗੁਆਂਢੀ ਮੁਲਕ ਕੋਲ ਪਰਮਾਣੂ ਬੰਬ ਹੋਣ ਸਬੰਧੀ ਬਿਆਨ ਨੂੰ ਲੈ ਕੇ ਕਾਂਗਰਸ ਨੂੰ ਵੀ ਨਿਸ਼ਾਨੇ ’ਤੇ ਲਿਆ। ਸ਼ਾਹ ਨੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਹੱਕ ’ਚ ਊਨਾ ਜ਼ਿਲ੍ਹੇ ਦੇ ਅੰਬ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, ‘ਪਾਕਿਸਤਾਨ ਦੇ ਕਬਜ਼ੇ ਹੇਠਲਾ ਕਸ਼ਮੀਰ ਸਾਡਾ ਹੈ, ਸਾਡਾ ਰਹੇਗਾ ਤੇ ਅਸੀਂ ਇਸ ਨੂੰ ਲੈ ਕੇ ਰਹਾਂਗੇ।’ ਉਨ੍ਹਾਂ ਹਿਮਾਚਲ ਦੇ ਲੋਕਾਂ ਨੂੰ ਛੇ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ’ਚ ਵੀ ਭਾਜਪਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਮਜ਼ਬੂਤ ਸਰਕਾਰ ਹੀ ਅਤਿਵਾਦ ਨਾਲ ਲੜ ਸਕਦੀ ਹੈ, ਆਰਥਿਕ ਵਿਕਾਸ ਯਕੀਨੀ ਬਣਾ ਸਕਦੀ ਹੈ ਅਤੇ ਗਰੀਬਾਂ ਦਾ ਧਿਆਨ ਰੱਖ ਸਕਦੀ ਹੈ। ਉਨ੍ਹਾਂ ਕਿਹਾ, ‘ਕਾਂਗਰਸ ਸਾਨੂੰ ਇਹ ਕਹਿ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪਾਕਿਸਤਾਨ ਕੋਲ ਪਰਮਾਣੂ ਬੰਬ ਹੈ। ਅੱਜ ਮੈਂ ਹਿਮਾਚਲ ਤੋਂ ਬੋਲਦਾ ਹਾਂ ਕਿ ਮਕਬੂਜ਼ਾ ਕਸ਼ਮੀਰ ਸਾਡਾ ਹੈ, ਸਾਡੇ ਰਹੇਗਾ ਅਤੇ ਅਸੀਂ ਇਹ ਲੈ ਕੇ ਰਹਾਂਗੇ।’ ਸ਼ਾਹ ਨੇ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਪਾਕਿਸਤਾਨ ਤੋਂ ਅਤਿਵਾਦੀ ਭਾਰਤ ’ਚ ਘੁਸਪੈਠ ਕਰਦੇ ਸਨ, ਧਮਾਕੇ ਕਰਦੇ ਸਨ ਅਤੇ ਵਾਪਸ ਚਲੇ ਜਾਂਦੇ ਸਨ ਪਰ ਮੋਦੀ ਸਰਕਾਰ ਦੇ ਕਾਰਜਕਾਲ ’ਚ ਸਥਿਤੀ ਹੁਣ ਪੂਰੀ ਤਰ੍ਹਾਂ ਬਦਲ ਗਈ ਹੈ। ਉਨ੍ਹਾਂ ਭਾਜਪਾ ਦੇ ਕਾਰਜਕਾਲ ਦੌਰਾਨ ਉੜੀ ਤੇ ਪੁਲਵਾਮਾ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ, ‘ਅਸੀਂ ਸਰਜੀਕਲ ਸਟ੍ਰਾਈਕ ਕੀਤੀ ਅਤੇ ਅਤਿਵਾਦੀਆਂ ਨੂੰ ਉਨ੍ਹਾਂ ਦੇ ਘਰਾਂ ’ਚ ਹੀ ਖਤਮ ਕਰ ਦਿੱਤਾ ਜਿਸ ਨਾਲ ਅਤਿਵਾਦੀ ਗਤੀਵਿਧੀਆਂ ’ਤੇ ਰੋਕ ਲਗ ਗਈ।’ ਉਨ੍ਹਾਂ ਕਿਹਾ ਕਿ ਮੋਦੀ ਜਿਹਾ ਨੇਤਾ ਹੀ ਅਤਿਵਾਦ ਤੇ ਨਕਸਲਵਾਦ ਨੂੰ ਖਤਮ ਕਰ ਸਕਦਾ ਹੈ। ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਲੋਕ ਸਭਾ ਚੋਣਾਂ ਦੇ ਪਹਿਲੇ ਪੰਜ ਗੇੜਾਂ ’ਚ 310 ਸੀਟਾਂ ਜਿੱਤਦੇ ਪ੍ਰਤੀਤ ਹੋ ਰਹੇ ਹਨ ਅਤੇ ਛੇਵੇਂ ਤੇ ਆਖਰੀ ਖੇੜਾਂ ’ਚ 400 ਪਾਰ ਦਾ ਟੀਚਾ ਹਾਸਲ ਕਰ ਲਿਆ ਜਾਵੇਗਾ ਜਦਕਿ ਕਾਂਗਰਸ ਆਗੂ ਰਾਹੁਲ ਗਾਧੀ 40 ਸੀਟਾਂ ਤੱਕ ਸਿਮਟ ਜਾਣਗੇ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×