ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਕਬੂਜ਼ਾ ਕਸ਼ਮੀਰ ਕਿਸੇ ਵੀ ਹਾਲਤ ’ਚ ਵਾਪਸ ਲਵਾਂਗੇ: ਸ਼ਾਹ

07:14 AM May 17, 2024 IST
ਮਧੂਬਨੀ ’ਚ ਚੋਣ ਰੈਲੀ ਦੌਰਾਨ ਅਮਿਤ ਸ਼ਾਹ ਦਾ ਸਨਮਾਨ ਕਰਦੇ ਹੋਏ ਭਾਜਪਾ ਆਗੂ। -ਫੋਟੋ: ਪੀਟੀਆਈ

ਸੀਤਾਮੜ੍ਹੀ/ਮਧੂਬਨੀ, 16 ਮਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਕਿਹਾ ਕਿ ਮਕਬੂਜ਼ਾ ਕਸ਼ਮੀਰ ਭਾਰਤ ਦਾ ਹਿੱਸਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਵਾਪਸ ਲਿਆ ਜਾਵੇਗਾ। ਬਿਹਾਰ ਦੇ ਸੀਤਾਮੜ੍ਹੀ ਅਤੇ ਮਧੂਬਨੀ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਭਾਜਪਾ ਪ੍ਰਧਾਨ ਨੇ ਵਿਰੋਧੀ ਧਿਰਾਂ ਦੇ ‘ਇੰਡੀਆ’ ਗੱਠਜੋੜ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਦੇਸ਼ ਨੂੰ ਇੱਕ ਮਜ਼ਬੂਤ ਪ੍ਰਧਾਨ ਮੰਤਰੀ ਚਾਹੀਦਾ ਹੈ, ਨਾ ਕਿ ਵਾਰੀ-ਵਾਰੀ, ਇੱਕ-ਇੱਕ ਸਾਲ ਲਈ ਪ੍ਰਧਾਨ ਮੰਤਰੀ। ਉਨ੍ਹਾਂ ਸੀਤਾਮੜ੍ਹੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਜਦੋਂ ਧਾਰਾ 370 ਨੂੰ ਖਤਮ ਕੀਤਾ ਗਿਆ ਸੀ, ਰਾਹੁਲ ਗਾਂਧੀ ਨੇ ਕਿਹਾ ਸੀ ਕਿ ਇਸ ਨਾਲ ਖੂਨ-ਖਰਾਬਾ ਹੋਵੇਗਾ। ਪੰਜ ਸਾਲ ਬੀਤ ਗਏ ਹਨ ਅਤੇ ਇੱਕ ਵੀ ਪੱਥਰ ਨਹੀਂ ਸੁੱਟਿਆ ਗਿਆ ਹੈ। ਪਰ ਕਾਂਗਰਸ ਦੇ ਸਹਿਯੋਗੀ ਫਾਰੂਕ ਅਬਦੁੱਲਾ ਨੇ ਇਹ ਕਹਿ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਕਿ ਅਸੀਂ ਮਕਬੂਜ਼ਾ ਕਸ਼ਮੀਰ ਨੂੰ ਵਾਪਸ ਨਹੀਂ ਲੈ ਸਕਦੇ ਕਿਉਂਕਿ ਪਾਕਿਸਤਾਨ ਕੋਲ ਐਟਮ ਬੰਬ ਹਨ।’’ ਨੇਪਾਲ ਦੀ ਸਰਹੱਦ ਨਾਲ ਲੱਗਦੇ ਸੀਤਾਮੜ੍ਹੀ ਜ਼ਿਲ੍ਹੇ ਨੂੰ ਸੀਤਾ ਮਾਤਾ ਦਾ ਜਨਮ ਸਥਾਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ, ‘‘ਮੈਂ ਸੀਤਾ ਮਾਤਾ ਦੀ ਜਨਮ ਭੂਮੀ ਤੋਂ ਇਹ ਐਲਾਨ ਕਰਨਾ ਚਾਹੁੰਦਾ ਹਾਂ ਕਿ ਭਾਰਤ ਅਤੇ ਇਸ ਦੇ 140 ਕਰੋੜ ਲੋਕ ਕਿਸੇ ਤੋਂ ਨਹੀਂ ਡਰਦੇ। ਮਕਬੂਜ਼ਾ ਕਸ਼ਮੀਰ ਸਾਡਾ ਹੈ ਅਤੇ ਇਹ ਸਾਡਾ ਹੀ ਰਹੇਗਾ। ਅਸੀਂ ਇਸ ਨੂੰ ਵਾਪਸ ਲੈ ਲਵਾਂਗੇ।’’ ਉਨ੍ਹਾਂ ਕਿਹਾ ਕਿ ਐੱਨਡੀਏ ਸਰਕਾਰ ਆਪਣੇ ਤੀਜੇ ਕਾਰਜਕਾਲ ਦੌਰਾਨ ਭਾਰਤ-ਨੇਪਾਲ ਸਰਹੱਦ ’ਤੇ ਪੂਰੀ ਸੁਰੱਖਿਆ ਯਕੀਨੀ ਬਣਾਏਗੀ। ਸ਼ਾਹ ਨੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ, ‘‘ਉਨ੍ਹਾਂ (ਇੰਡੀਆ ਗੱਠਜੋੜ) ਕੋਲ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੋਈ ਚਿਹਰਾ ਨਹੀਂ ਹੈ। ਦੇਸ਼ ਨੇ ਮੋਦੀ ਜੀ ਨੂੰ ਤੀਜਾ ਕਾਰਜਕਾਲ ਦੇਣ ਦਾ ਫ਼ੈਸਲਾ ਕਰ ਲਿਆ ਹੈ। ਪਰ ਤੁਸੀਂ ਮੈਨੂੰ ਦੱਸ ਕਿ ‘ਇੰਡੀਆ’ ਗੱਠਜੋੜ ਦਾ ਪ੍ਰਧਾਨ ਮੰਤਰੀ ਉਮੀਦਵਾਰ ਕੌਣ ਹੋਵੇਗਾ? ਉਹ ਕਿਸੇ ਵੀ ਕੀਮਤ ’ਤੇ ਸੱਤਾ ਵਿੱਚ ਨਹੀਂ ਆਉਣਗੇ ਪਰ ਫਿਰ ਵੀ ਜੇਕਰ ਉਹ ਜਿੱਤਦੇ ਹਨ ਤਾਂ ਮਮਤਾ ਬੈਨਰਜੀ ਪ੍ਰਧਾਨ ਮੰਤਰੀ ਬਣੇਗੀ ਜਾਂ ਐੱਮਕੇ ਸਟਾਲਿਨ ਜਾਂ ਲਾਲੂ ਪ੍ਰਸਾਦ? ਉਨ੍ਹਾਂ ਸਰਕਾਰ ਬਣਨ ’ਤੇ ਪ੍ਰਧਾਨ ਮੰਤਰੀ ਦੀ ਕੁਰਸੀ ਘੁਮਾਉਣ ਦਾ ਫ਼ੈਸਲਾ ਕੀਤਾ ਹੈ।’’ -ਪੀਟੀਆਈ

Advertisement

ਅਮਿਤ ਸ਼ਾਹ ਦੋ ਰੋਜ਼ਾ ਦੌਰੇ ’ਤੇ ਸ੍ਰੀਨਗਰ ਪੁੱਜੇ

ਸ੍ਰੀਨਗਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਰੋਜ਼ਾ ਦੌਰੇ ’ਤੇ ਸ੍ਰੀਨਗਰ ਪਹੁੰਚ ਗਏ ਹਨ। ਇਸ ਦੌਰਾਨ ਉਹ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਸਕਦੇ ਹਨ। ਸ਼ਾਹ ਸ੍ਰੀਨਗਰ ਦੇ ਇੱਕ ਹੋਟਲ ਪੁੱਜੇ ਜਿੱਥੇ ਉਨ੍ਹਾਂ ਦਾ ਜੰਮੂ ਕਸ਼ਮੀਰ ’ਚ ਦੋ ਗੇੜਾਂ ਦੀਆਂ ਚੋਣਾਂ ਤੋਂ ਪਹਿਲਾਂ ਸਥਾਨਕ ਭਾਜਪਾ ਆਗੂਆਂ ਨੂੰ ਮਿਲਣ ਦਾ ਪ੍ਰੋਗਰਾਮ ਹੈ। ਭਾਜਪਾ ਦੇ ਇੱਕ ਸਥਾਨਕ ਆਗੂ ਨੇ ਕਿਹਾ ਕਿ ਸ਼ਾਹ ਦਾ ਕਸ਼ਮੀਰ ਦੌਰਾ ਸਿਆਸੀ ਨਹੀਂ ਹੈ। -ਪੀਟੀਆਈ

Advertisement
Advertisement