ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੜੀਸਾ: ਪਦਮ ਸ੍ਰੀ ਨਾਲ ਸਨਮਾਨਿਤ ਕਿਸਾਨ ਕਮਲਾ ਪੁਜਾਰੀ ਦਾ ਦੇਹਾਂਤ

08:09 AM Jul 21, 2024 IST

ਭੁਬਨੇਸ਼ਵਰ, 20 ਜੁਲਾਈ
ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਅਤੇ ਜੈਵਿਕ ਕਿਸਾਨ ਕਮਲਾ ਪੁਜਾਰੀ ਦਾ ਅੱਜ ਇੱਥੇ ਦੇਹਾਂਤ ਹੋ ਗਿਆ। ਮੁੱਖ ਮੰਤਰੀ ਦਫ਼ਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ 74 ਵਰ੍ਹਿਆਂ ਦੇ ਸੀ ਅਤੇ ਗੁਰਦਿਆਂ ਨਾਲ ਸਬੰਧਿਤ ਬਿਮਾਰੀ ਤੋਂ ਪੀੜਤ ਸੀ। ਕਮਲਾ ਦੇ ਪਰਿਵਾਰ ਵਿੱਚ ਪਿੱਛੇ ਦੋ ਪੁੱਤਰ ਅਤੇ ਦੋ ਧੀਆਂ ਹਨ। ਕਮਲਾ ਨੂੰ ਗੁਰਦਿਆਂ ਨਾਲ ਸਬੰਧਿਤ ਬਿਮਾਰੀ ਕਾਰਨ ਦੋ ਦਿਨ ਪਹਿਲਾਂ ਕਟਕ ਦੇ ਐੱਸਸੀਬੀ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਦੀ ਚਾਰ ਮੈਂਬਰੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਸੀ। ਅੱਜ ਸਵੇਰੇ ਕਮਲਾ ਦੀ ਮੌਤ ਹੋ ਗਈ। ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਕਮਲਾ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਦਾ ਐਲਾਨ ਕੀਤਾ ਹੈ। ਮਾਝੀ ਨੇ ਫੋਨ ’ਤੇ ਕਮਲਾ ਪੁਜਾਰੀ ਦੇ ਪੁੱਤਰ ਟੰਕਾਧਰ ਪੁਜਾਰੀ ਨਾਲ ਵੀ ਗੱਲ ਕੀਤੀ। -ਪੀਟੀਆਈ

Advertisement

ਮੋਦੀ ਵੱਲੋਂ ਕਮਲਾ ਨੂੰ ਸ਼ਰਧਾਂਜਲੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਪਦਮ ਸ੍ਰੀ ਕਮਲਾ ਪੁਜਾਰੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਖੇਤੀਬਾੜੀ ਖੇਤਰ ਵਿੱਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ। ਮੋਦੀ ਨੇ ਐਕਸ ’ਤੇ ਕਿਹਾ, ‘‘ਉਨ੍ਹਾਂ ਖੇਤੀਬਾੜੀ, ਖਾਸ ਤੌਰ ’ਤੇ ਜੈਵਿਕ ਖੇਤੀ ਅਭਿਆਸਾਂ ਨੂੰ ਹੁਲਾਰਾ ਦੇਣ ਅਤੇ ਸਵਦੇਸ਼ੀ ਬੀਜਾਂ ਦੀ ਸੁਰੱਖਿਆ ਲਈ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦਾ ਕੰਮ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ। ਉਹ ਕਬਾਇਲੀ ਭਾਈਚਾਰਿਆਂ ਨੂੰ ਸਮਰੱਥ ਬਣਾਉਣ ਲਈ ਇੱਕ ਮਾਰਗਦਰਸ਼ਕ ਸੀ।’’

Advertisement
Advertisement
Advertisement