ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਟਾਰੀ ਦੇ ਗੁਰਦੁਆਰੇ ਵਿੱਚ ਪਾਵਨ ਸਰੂਪ ਅਗਨ ਭੇਟ

08:31 AM Aug 25, 2024 IST

ਪੱਤਰ ਪ੍ਰੇਰਕ
ਅਟਾਰੀ, 24 ਅਗਸਤ
ਇਥੋਂ ਦੇ ਪੰਚਾਇਤ ਘਰ ਵਿੱਚ ਬਣੇ ਗੁਰਦੁਆਰੇ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋ ਗਿਆ ਹੈ। ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੀ ਟੀਮ ਨੇ ਮੌਕੇ ’ਤੇ ਜਾ ਕੇ ਜਾਂਚ-ਪੜਤਾਲ ਕੀਤੀ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸਤਲਾਣੀ ਦੇ ਪੰਜ ਏਸੀ ਵੀ ਸੜ ਗਏ ਹਨ। ਇਸ ਘਟਨਾ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸਿੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅਰਦਾਸ ਕਰ ਕੇ ਅਗਨ ਭੇਟ ਹੋਇਆ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੋਇੰਦਵਾਲ ਸਾਹਿਬ ਭੇਜ ਦਿੱਤਾ ਹੈ। ਇਸ ਮੌਕੇ ਸਤਿਕਾਰ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਿਹਾ ਕਿ ਇਸ ਮਾਮਲੇ ’ਚ ਜਦੋਂ ਤੱਕ ਕੋਈ ਕਾਨੂੰਨੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾਂਦੀ, ਉਦੋਂ ਤੱਕ ਪਾਵਨ ਸਰੂਪ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ। ਸ੍ਰੀ ਧਾਮੀ ਨੇ ਕਿਹਾ ਕਿ ਗੁਰਦੁਆਰੇ ਅੰਦਰ ਅੱਗ ਲੱਗਣ ਦੀਆਂ ਘਟਨਾਵਾਂ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਵਾਪਰਦੀਆਂ ਹਨ। ਬਹੁਤ ਵਾਰੀ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਦੁਆਰਿਆਂ ’ਚ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਬਿਨਾਂ ਲੋੜ ਤੋਂ ਬਿਜਲੀ ਉਪਕਰਨ ਚਾਲੂ ਨਾ ਰੱਖੇ ਜਾਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਯਕੀਨੀ ਬਣਾਉਣ ਕਿ ਗੁਰਦੁਆਰੇ ਅੰਦਰ ਹਰ ਸਮੇਂ ਇੱਕ ਸੇਵਾਦਾਰ ਦੀ ਹਾਜ਼ਰੀ ਜ਼ਰੂਰੀ ਹੋਵੇ।

Advertisement

Advertisement
Advertisement