ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਰਾਜ ਪੰਚਾਇਤ ਪਰਿਸ਼ਦ ਦੇ ਅਹੁਦੇਦਾਰਾਂ ਨੇ ਸਹੁੰ ਚੁੱਕੀ

10:39 AM Jul 28, 2023 IST
ਪੰਜਾਬ ਰਾਜ ਪੰਚਾਇਤ ਪਰਿਸ਼ਦ ਦੇ ਨਵੇਂ ਆਹੁਦੇਦਾਰਾਂ ਦੀ ਤਸਵੀਰ। -ਫੋਟੋ: ਰੂਬਲ

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 27 ਜੁਲਾਈ
ਪੰਜਾਬ ਰਾਜ ਪੰਚਾਇਤ ਪਰਿਸ਼ਦ ਦੀ ਸੂਬਾ ਕਮੇਟੀ ਦੀ ਮੀਟਿੰਗ ਪਰਿਸ਼ਦ ਦੇ ਮੁੱਖ ਦਫ਼ਤਰ ਵਿੱਚ ਹੋਈ। ਇਸ ਦੌਰਾਨ ਪੰਜਾਬ ਰਾਜ ਪੰਚਾਇਤ ਪਰਿਸ਼ਦ ਦੇ ਨਵੇਂ ਚੁਣੇ ਅਹੁਦੇਦਾਰਾਂ, ਕਾਰਜਕਾਰੀ ਮੈਂਬਰਾਂ ਅਤੇ ਡੈਲੀਗੇਟਾਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਪਰਿਸ਼ਦ ਦੇ ਸੂਬਾ ਪ੍ਰਧਾਨ ਤੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਸ੍ਰੀ ਰੰਧਾਵਾ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਰਾਜ ਪੰਚਾਇਤ ਪਰਿਸ਼ਦ ਦੀ ਨਵੀਂ ਸੂਬਾ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਤਹਿਤ ਹਰਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਨੂੰ ਮੀਤ ਪ੍ਰਧਾਨ, ਪ੍ਰੇਮ ਸਿੰਘ ਨੂੰ ਜਰਨਲ ਸਕੱਤਰ, ਖ਼ਜ਼ਾਨ ਸਿੰਘ ਨੂੰ ਸਕੱਤਰ, ਅਜੈ ਕੁਮਾਰ ਨੂੰ ਜੁਆਇੰਟ ਸਕੱਤਰ ਅਤੇ ਜਗਦੀਸ਼ ਕੁਮਾਰ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ ਸੀ।
ਇਸੇ ਤਰ੍ਹਾਂ ਕਾਰਜਕਾਰੀ ਮੈਂਬਰਾਂ ਵਿੱਚ ਰਾਣੀ ਸੋਹਲ, ਗੁਲਾਬ ਸਿੰਘ, ਵਿਕਰਮ ਰਾਣਾ, ਦਵਿੰਦਰ ਸਿੰਘ, ਜ਼ੋਰਾਵਰ ਸਿੰਘ, ਸੁਖਦੀਪ ਸਿੰਘ, ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਮੇਜਰ ਸਿੰਘ, ਨਰੇਸ਼ ਕੁਮਾਰ, ਨਰਿੰਦਰ ਸਿੰਘ ਅਤੇ ਕਮਲਜੀਤ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਜਿੰਦਰ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ, ਗੁਰਸ਼ਰਨ ਕੌਰ ਰੰਧਾਵਾ ਅਤੇ ਬਲਜੀਤ ਕੌਰ ਨੂੰ ਪੰਜਾਬ ਰਾਜ ਪੰਚਾਇਤ ਪਰਿਸ਼ਦ ਵੱਲੋਂ ਡੈਲੀਗੇਟ ਚੁਣਿਆ ਗਿਆ ਹੈ।
ਇਸ ਮੌਕੇ ਸੂਬਾ ਪ੍ਰਧਾਨ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਕਮੇਟੀ ਇਕਮੁੱਠ ਹੋ ਕੇ ਲੰਬੇ ਸਮੇਂ ਤੋਂ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਹੀਆਂ ਪੰਚਾਇਤਾਂ ਨੂੰ ਅਧਿਕਾਰ ਦਿਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰੇਗੀ।

Advertisement

Advertisement