ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਧਿਆਣਾ ਵਾਸੀਆਂ ਲਈ ਜਲਦ ਖੋਲ੍ਹਿਆ ਜਾਵੇਗਾ ਦਫ਼ਤਰ: ਰਾਜਾ ਵੜਿੰਗ

07:47 AM Jun 25, 2024 IST
ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦੇ ਹੋਏ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 24 ਜੂਨ
ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਦੇ ਲੋਕਾਂ ਦਾ ਧੰਨਵਾਦ ਕੀਤਾ ਤੇ ਸ਼ਹਿਰ ਲਈ ਭਵਿੱਖ ਦੀਆਂ ਯੋਜਨਾਵਾਂ ਦੱਸੀਆਂ। ਉਨ੍ਹਾਂ ਸਰਕਟ ਹਾਊਸ ਵਿੱਚ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਚੋਣ ਲੜਨ ਤੋਂ ਪਹਿਲਾਂ ਆਪਣੇ ਵਿਜ਼ਨ ਦਸਤਾਵੇਜ਼ ਵਿੱਚ ਸ਼ਹਿਰ ਦੇ ਲੋਕਾਂ ਲਈ ਐੱਮਪੀ ਵਜੋਂ ਇੱਕ ਦਫ਼ਤਰ ਬਣਾਉਣ ਦਾ ਵਾਅਦਾ ਕੀਤਾ ਸੀ, ਜਿਸ ਦਾ ਉਹ ਅਗਲੇ ਮਹੀਨੇ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦਫ਼ਤਰ ਵਿੱਚ ਲੋਕਾਂ ਨੂੰ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੰਮ ਕੀਤਾ ਜਾਵੇਗਾ। ਸ੍ਰੀ ਵੜਿੰਗ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਭਾਵੇਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਕਰ ਕੇ ਕਈ ਵਾਰ ਉਨ੍ਹਾਂ ਦੀ ਗੈਰ-ਹਾਜ਼ਰੀ ਹੋ ਸਕਦੀ ਹੈ, ਪਰ ਉਹ ਲੋਕਾਂ ਦੇ ਕੰਮਾਂ ਲਈ ਉਹ ਹਮੇਸ਼ਾ ਹਾਜ਼ਰ ਰਹਿਣਗੇ। ਉਨ੍ਹਾਂ ਲੁਧਿਆਣਾ ਦੇ ਲੋਕਾਂ ਲਈ ਇੱਕ ਸਮਰਪਿਤ ਮੋਬਾਈਲ ਨੰਬਰ ਜਾਰੀ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਆਪਣੀ ਫੇਰੀ ਦੌਰਾਨ, ਉਹ ਬਹੁਤ ਸਾਰੇ ਲੋਕਾਂ ਅਤੇ ਪਰਿਵਾਰਾਂ ਨੂੰ ਮਿਲਣ ਦੀ ਯੋਜਨਾ ਬਣਾ ਰਹੇ ਹਨ ਤਾਂ ਜੋ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਇੱਥੇ ਲੁਧਿਆਣਾ ਦੇ ਲੋਕਾਂ ਲਈ ਹਨ ਅਤੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਸ਼ਹਿਰ ਦੇ ਕਿਸੇ ਵੀ ਨਾਗਰਿਕ ਨੂੰ ਕੋਈ ਸ਼ਿਕਾਇਤ ਨਾ ਆਵੇ। ਇਸ ਦੌਰਾਨ ਰਾਜਾ ਵੜਿੰਗ ਨੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਨੂੰ ਬੁਲਾਇਆ ਤੇ ਜਲੰਧਰ ਜ਼ਮੀਨੀ ਚੋਣ ਵਾਸਤੇ ਤਿਆਰ ਰਹਿਣ ਲਈ ਕਿਹਾ।

Advertisement

Advertisement
Advertisement