ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਿਸਟੀਰੀਅਲ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਦਫ਼ਤਰੀ ਕੰਮਕਾਜ ਠੱਪ

08:04 AM Aug 20, 2020 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਅਗਸਤ

Advertisement

ਇੱਥੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਦੋ ਹਫ਼ਤਿਆਂ ਤੋਂ ਹੜਤਾਲ ’ਤੇ ਚੱਲ ਰਹੇ ਸਮੂਹ ਵਿਭਾਗਾਂ ਦੇ ਹਜ਼ਾਰਾਂ ਕਲੈਰੀਕਲ ਮੁਲਾਜ਼ਮਾਂ ਵੱਲੋਂ ਅੱਜ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਵਿੱਚ ਜ਼ਿਲ੍ਹਾ ਪੱਧਰਾ ਧਰਨਾ ਦਿੱਤਾ ਗਿਆ। ਇਸ ਦੌਰਾਨ ਸੂਬਾ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੀ ਨਿੰਦਾ ਕਰਦਿਆਂ ਮੁਲਾਜ਼ਮਾਂ ਨੇ ਸਰਕਾਰ ਦਾ ਖੂਬ ਪਿੱਟ ਸਿਆਪਾ ਕੀਤਾ।

ਮੁਲਾਜ਼ਮ ਆਗੂਆਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਵਿਰੋਧੀ ਫੈਸਲੇ ਵਾਪਸ ਲੈਣ ਸਮੇਤ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਮੁਲਾਜ਼ਮਾਂ ਦਾ ਸੰਘਰਸ਼ ਤਿੱਖਾ ਹੁੰਦਾ ਰਹੇਗਾ। ਇਸ ਦੌਰਾਨ ਮਨਿਸਟਰੀਅਲ ਸਟਾਫ਼ (ਜਲ ਸ੍ਰੋਤ ਵਿਭਾਗ) ਦੇ ਸੂਬਾ ਖੁਸ਼ਵਿੰਦਰ ਕਪਿਲਾ ਤੇ ਸੂਬਾ ਆਗੂ ਬਚਿੱਤਰ ਸਿੰਘ ਤੇ ਜਨਰਲ ਸਕੱਤਰ ਜਸਵਿੰਦਰ ਸਿੰਘ, ਐਕਸਾਈਜ਼ ਵਿਭਾਗ ਦੇ ਸੂਬਾ ਆਗੂ ਕ੍ਰਿਸ਼ਨਪਾਲ ਸਿੰਘ, ਚੌਥਾ ਦਰਜਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਸ਼ਰਨਜੀਤ ਹੁੰਦਲ, ਜਲ ਸਪਲਾਈ ਵਿਭਾਗ ਦੇ ਪ੍ਰਧਾਨ ਸਤਨਾਮ ਕੰਬੋਜ ਤੇ ਸਤਨਾਮ ਲੁਬਾਣਾ, ਡੀ.ਸੀ. ਦਫ਼ਤਰ ਦੇ ਪ੍ਰਧਾਨ ਹਰਵਿੰਦਰ ਸਿੰਘ, ਹੈਲਥ ਵਿਭਾਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਮੇਤ ਲੋਕ ਨਿਰਮਾਣ ਵਿਭਾਗ ਤੋਂ ਅਮਰਜੀਤ ਕੌਰ ਆਦਿ ਨੇ ਸਰਕਾਰ ਤੋਂ ਮੁਲਾਜ਼ਮ ਮੰਗਾਂ ਦੀ ਪੂਰਤੀ ’ਤੇ ਜ਼ੋਰ ਦਿੱਤਾ।

Advertisement

ਸੰਗਰੂਰ (ਗੁਰਦੀਪ ਸਿੰਘ ਲਾਲੀ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਦਫ਼ਤਰੀ ਕਰਮਚਾਰੀਆਂ ਵੱਲੋਂ ਅੱਜ ਤੋਂ ਤਿੰਨ ਦਨਿਾਂ ਲਈ ਸਮੂਹਿਕ ਛੁੱਟੀ ਲੈ ਕੇ ਦਫ਼ਤਰੀ ਕੰਮਕਾਜ ਠੱਪ ਕਰ ਦਿੱਤਾ ਗਿਆ। ਹੜਤਾਲੀ ਕਰਮਚਾਰੀਆਂ ਵੱਲੋਂ ਡੀਸੀ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਚੇਅਰਮੈਨ ਰਾਕੇਸ਼ ਕੁਮਾਰ ਸਰਮਾ, ਸੀਨੀਅਰ ਮੀਤ ਪ੍ਰਧਾਨ ਮਾਲਵਿੰਦਰ ਸਿੰਘ ਹਰੀਗੜ੍ਹ, ਅਮਰੀਕ ਸਿੰਘ ਪੂਨੀਆਂ, ਬਲਵਿੰਦਰ ਕੌਰ ਸੋਹੀ ਅਤੇ ਅਨੁਜ ਕੁਮਾਰ ਨੇ ਕਿਹਾ ਕਿ ਰਕਾਰ ਨੂੰ ਜਗਾਉਣ ਲਈ ਸੰਘਰਸ਼ਾਂ ਦੇ ਢੋਲ ਵਜਾਉਣ ਤੋਂ ਇਲਾਵਾ ਮੁਲਾਜ਼ਮਾਂ ਕੋਲ ਹੋਰ ਕੋਈ ਚਾਰਾ ਨਹੀਂ ਹੈ। ਇਸ ਮੌਕੇ ਪੰਜਾਬ ਯੂ.ਟੀ ਮੁਲਾਜਮ ਅਤੇ ਪੈਨਸਨਰਜ਼ ਜੁਆਇੰਟ ਫਰੰਟ ਦੇ ਜ਼ਿਲ੍ਹਾ ਕਨਵੀਨਰਾਂ ਰਾਜ ਕੁਮਾਰ ਅਰੋੜਾ, ਜਗਦੀਸ ਸ਼ਰਮਾ, ਪ੍ਰੀਤਮ ਸਿੰਘ ਧੂਰਾ ਅਤੇ ਬਾਲ ਕ੍ਰਿਸ਼ਨ ਚੌਹਾਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੀ ਮੁਲਾਜ਼ਮ ਅਤੇ ਪੈਨਸਨਰਜ਼ ਮਾਰੂ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਂਦੇ ਦਨਿਾਂ ਵਿੱਚ ਸਮੁੱਚੇ ਮੁਲਾਜ਼ਮ ਅਤੇ ਪੈਨਸਨਰ ਸਰਕਾਰ ਦੀਆਂ ਲੋਕ ਵਿਰੋਧੀ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨਗੇ।

ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਪੰਜਾਬ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਦੇ ਸਾਂਝੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ 6 ਅਗਸਤ ਤੋਂ ਕਲਮਛੋੜ ਹੜਤਾਲ ’ਤੇ ਚੱਲ ਰਹੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਅੱਜ ਤੋਂ 21 ਅਗਸਤ ਤੱਕ ਤਿੰਨ ਰੋਜ਼ਾ ਸਮੂਹਿਕ ਛੁੱਟੀ ’ਤੇ ਚਲੇ ਜਾਣ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ। ਇਸ ਦੌਰਾਨ ਮੁਲਾਜ਼ਮ ਆਗੂਆਂ ਗੁਰਮੁੱਖ ਸਿੰਘ ਇੰਸਟ੍ਰਕਟਰ, ਮੁਹੰਮਦ ਹਨੀਫ, ਦਰਸ਼ਨ ਸਿੰਘ ਬੁੱਢਣਪੁਰ, ਪਰਦੀਪ ਸਿੱਬਲ ਅਤੇ ਗੁਰਜੰਟ ਸਿੰਘ ਨੇ ਦੱਸਿਆ ਕਿ 20 ਅਗਸਤ ਨੂੰ ਰਾਜਪੁਰਾ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮਿੰਨੀ ਸਕੱਤਰੇਤ ਵਿੱਚ ਐੱਸਡੀਐੱਮ ਦਫ਼ਤਰ ਸਾਹਮਣੇ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਜਾਵੇਗਾ।

ਮੁਲਾਜ਼ਮ ਜਥੇਬੰਦੀਆਂ ਨੇ ਡੀਸੀ ਦੇ ਨਾਂ ਮੰਗ ਪੱਤਰ ਸੌਂਪਿਆ

ਪਟਿਆਲਾ (ਰਵੇਲ ਸਿੰਘ ਭਿੰਡਰ): ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਐਂਪਲਾਈਜ਼ ਫੈਡਰੇਸ਼ਨ ਚਾਹਲ ਬਿਜਲੀ ਬੋਰਡ, ਅਧਿਆਪਕ ਦਲ ਪੰਜਾਬ, ਪੰਜਾਬ ਸਟੇਟ ਕਰਮਚਾਰੀ ਦਲ, ਪੀਆਰਟੀਸੀ ਕਰਮਚਾਰੀ ਦਲ ਜ਼ਿਲ੍ਹਾ ਪਟਿਆਲਾ ਦੇ ਆਗੂਆਂ ਤੇ ਵਰਕਰਾਂ ਨੇ ਮਨਜੀਤ ਸਿੰਘ ਚਾਹਲ ਦੀ ਅਗਵਾਈ ਵਿੱਚ ਅੱਜ ਇੱਥੇ ਪ੍ਰਦਰਸ਼ਨ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਥੇਬੰਦੀਆਂ ਨੇ ਵਰ੍ਹਦੇ ਮੀਂਹ ਵਿੱਚ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਦਾ ਚਾਰਟਰ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਭੇਜਣ ਵਾਸਤੇ ਦਿੱਤਾ। ਮੁਲਾਜ਼ਮ ਫਰੰਟ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਮੰਗ ਪੱਤਰ ਨੂੰ ਤਹਿਸੀਲਦਾਰ ਰਣਜੀਤ ਸਿੰਘ ਨੇ ਪ੍ਰਾਪਤ ਕੀਤਾ। ਇਸ ਮੌਕੇ ਮਨਜੀਤ ਸਿੰਘ ਚਾਹਲ, ਗੁਰਚਰਨ ਸਿੰਘ ਕੌਲੀ, ਜਰਨੈਲ ਸਿੰਘ, ਪਿਸ਼ੋਰਾ ਸਿੰਘ ਧਾਲੀਵਾਲ ਅਤੇ ਜਗਤਾਰ ਸਿੰਘ ਟਿਵਾਣਾ, ਤਰਲੋਚਨ ਸਿੰਘ ਲਬਿੜਾ ਚੇਅਰਮੈਨ ਪੀਆਰਟੀਸੀ ਕਰਮਚਾਰੀ ਦਲ ਆਦਿ ਹਾਜ਼ਰ ਸਨ।

Advertisement
Tags :
ਸਮੂਹਿਕਕੰਮਕਾਜਕਾਮਿਆਂਛੁੱਟੀਦਫ਼ਤਰੀਮਨਿਸਟੀਰੀਅਲਵੱਲੋਂ