ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ ਹੇਠ ਅਫ਼ਸਰ ਗ੍ਰਿਫ਼ਤਾਰ

10:31 AM Aug 22, 2023 IST
featuredImage featuredImage
ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਮਹਿਲਾ ਤੇ ਬਾਲ ਵਿਭਾਗ ਦਾ ਅਧਿਕਾਰੀ ਤੇ ਉਸ ਦੀ ਪਤਨੀ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਅਗਸਤ
ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਜਿਸ ’ਤੇ ਆਪਣੇ ਦੋਸਤ ਦੀ ਨਾਬਾਲਗ ਧੀ ਨਾਲ ਕਈ ਮਹੀਨਿਆਂ ਤੱਕ ਜਬਰ ਜਨਾਹ ਕਰਨ ਤੇ ਉਸ ਨੂੰ ਗਰਭਵਤੀ ਕਰਨ ਦਾ ਦੋਸ਼ ਹੈ, ਨੂੰ ਮੁਅੱਤਲ ਕਰਨ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਸਬੰਧਤ ਅਧਿਕਾਰੀ ਨੂੰ ਮੁਅੱਤਲ ਕਰਨ ਲਈ ਕਹਿਣ ਤੋਂ ਬਾਅਦ ਹੋਈ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਤੋਂ ਇਸ ਮਾਮਲੇ ਦੀ ਰਿਪੋਰਟ ਵੀ ਮੰਗੀ ਹੈ। ਮੁਲਜ਼ਮ ਦੀ ਪਛਾਣ ਪ੍ਰੇਮੋਦਯ ਖਾਖਾ ਵਜੋਂ ਹੋਈ ਹੈ। ਮੁਲਜ਼ਮ ਦਾ ਸਾਥ ਦੇਣ ਦੇ ਦੋਸ਼ ਹੇਠ ਉਸ ਦੀ ਪਤਨੀ ਸੀਮਾ ਰਾਣੀ (50 ਸਾਲ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਡੀਸੀਪੀ ਸਾਗਰ ਸਿੰਘ ਕਲਸੀ ਨੇ ਕਿਹਾ ਕਿ ਉੱਤਰੀ ਜ਼ਿਲ੍ਹੇ ਦੇ ਬੁਰਾੜੀ ਪੀਐੱਸ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਨਾਬਾਲਗ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਮੁੱਖ ਮੁਲਜ਼ਮ ਪ੍ਰੇਮੋਦਯ ਖਾਖਾ 51 ਸਾਲ ਦਾ ਹੈ ਤੇ ਉਹ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਹੈ। ਦੂਜੀ ਮੁਲਜ਼ਮ ਉਸ ਦੀ ਪਤਨੀ ਸੀਮਾ ਰਾਣੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਅਕਤੂਬਰ 2020 ਵਿੱਚ ਪੀੜਤ ਲੜਕੀ ਦੇ ਪਿਤਾ ਦੀ ਮੌਤ ਹੋ ਗਈ ਸੀ। ਬਾਅਦ ਵਿੱਚ ਲੜਕੀ ਨੂੰ ਉਸ ਦੇ ਪਿਤਾ ਦੇ ਪਰਿਵਾਰਕ ਦੋਸਤ ਦੇ ਘਰ ਭੇਜ ਦਿੱਤਾ ਗਿਆ। ਪੁਲੀਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਮੁਲਜ਼ਮ ਨੇ ਲੜਕੀ ਨਾਲ ਕਈ ਵਾਰ ਜਬਰ ਜਨਾਹ ਕੀਤਾ। ਉਹ ਜਦੋਂ ਗਰਭਵਤੀ ਹੋ ਗਈ ਤਾਂ ਉਸ ਨੇ ਇਹ ਗੱਲ ਆਪਣੀ ਪਤਨੀ ਨੂੰ ਦੱਸੀ ਤਾਂ ਉਸ ਨੇ ਲੜਕੀ ਨੂੰ ਗਰਭਪਾਤ ਦੀਆਂ ਗੋਲੀਆਂ ਖਾਣ ਲਈ ਮਜਬੂਰ ਕੀਤਾ ਤੇ ਧਮਕੀਆਂ ਦਿੱਤੀਆਂ। ਇਸ ਮਗਰੋਂ ਲੜਕੀ ਤਣਾਅ ਵਿੱਚ ਰਹਿਣ ਲੱਗੀ ਤੇ ਫਿਰ ਉਸ ਨੂੰ ਦੌਰੇ ਵੀ ਪੈਣ ਲੱਗੇ। ਸਿਹਤ ਖਰਾਬ ਹੋਣ ਮਗਰੋਂ ਇਲਾਜ ਦੌਰਾਨ ਡਾਕਟਰ ਨਾਲ ਗੱਲਬਾਤ, ਥੈਰੇਪੀ ਅਤੇ ਕਾਊਂਸਲਿੰਗ ਦੌਰਾਨ ਇਸ ਘਟਨਾ ਦਾ ਪਤਾ ਲੱਗਾ। ਡਾਕਟਰਾਂ ਨੇ ਕਿਹਾ ਕਿ ਲੜਕੀ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ। ਲੜਕੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਸੀਨੀਅਰ ਅਧਿਕਾਰੀ ਵਿਰੁੱਧ ਆਈਪੀਸੀ ਅਤੇ ਪੋਕਸੋ ਐਕਟ ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਨਾਬਾਲਗ ਲੜਕੀ 12ਵੀਂ ਜਮਾਤ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ।

Advertisement

‘ਨਾਬਾਲਗ ਨਾਲ ਮਿਲਣ ਤੋਂ ਰੋਕਿਆ’

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦੋਸ਼ ਲਾਇਆ ਉਸ ਨੂੰ ਹਸਪਤਾਲ ਵਿੱਚ ਨਾਬਾਲਗ ਲੜਕੀ ਨਾਲ ਮਿਲਣ ਤੋਂ ਰੋਕਿਆ ਗਿਆ ਹੈ। ਇਸ ਮਗਰੋਂ ਮਾਲੀਵਾਲ ਹਸਪਤਾਲ ’ਚ ਹੀ ਧਰਨੇ ’ਤੇ ਬੈਠ ਗਈ। ਕਮਿਸ਼ਨ ਨੇ ਦਿੱਲੀ ਪੁਲੀਸ ਅਤੇ ਮਹਿਲਾ ਤੇ ਬਾਲ ਭਲਾਈ ਵਿਭਾਗ ਨੂੰ ਕਾਰਵਾਈ ਲਈ ਨੋਟਿਸ ਵੀ ਭੇਜਿਆ ਹੈ।

Advertisement
Advertisement