ਮਨੀਪੁਰ ਹਿੰਸਾ ਦੀ ਜਾਂਚ ਕਰ ਰਹੇ ਅਫਸਰ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ
07:39 AM Apr 08, 2024 IST
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਦੱਤਾਤ੍ਰੇਅ ਪਡਸਲਗੀਕਰ ਦੀ ਵਿਦੇਸ਼ ਯਾਤਰਾ ਦੀ ਅਰਜ਼ੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਮਨੀਪੁਰ ’ਚ ਜਾਤੀ ਹਿੰਸਾ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਗਿਆ ਹੈ। ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਅਮਰੀਕਾ ਤੇ ਯੂਰਪ ਯਾਤਰਾ ਦੀ ਇਜਾਜ਼ਤ ਦੀ ਮੰਗ ਕਰਦੀ ਉਨ੍ਹਾਂ ਦੀ ਅਰਜ਼ੀ ’ਤੇ ਗੌਰ ਕਰਨ ਮਗਰੋਂ ਅਧਿਕਾਰੀ ਦੀ ਅਪੀਲ ਸਵੀਕਾਰ ਕਰ ਲਈ। ਬੈਂਚ ਨੇ ਕਿਹਾ, ‘ਦੱਤਾਤ੍ਰੇਅ ਪਡਸਲਗੀਕਰ ਨੇ ਸੰਕੇਤ ਦਿੱਤਾ ਹੈ ਕਿ ਉਹ ਇੱਕ ਮਈ, 2024 ਤੋਂ 29 ਮਈ 2024 ਤੱਕ ਨਿੱਜੀ ਯਾਤਰਾ ’ਤੇ ਅਮਰੀਕਾ ਤੇ ਯੂਰਪ ਜਾਣਗੇ। ਮੰਗ ਨੂੰ ਰਿਕਾਰਡ ’ਤੇ ਲਿਆ ਗਿਆ ਹੈ ਅਤੇ ਅਧਿਕਾਰੀ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਦਿੱਤੀ ਗਈ ਹੈ।’ ਮਨੀਪੁਰ ਹਿੰਸਾ ਮਾਮਲਿਆਂ ਦੀ ਸੁਣਵਾਈ ਹੁਣ 29 ਅਪਰੈਲ ਤੈਅ ਕੀਤੀ ਗਈ ਹੈ। -ਪੀਟੀਆਈ
Advertisement
Advertisement