For the best experience, open
https://m.punjabitribuneonline.com
on your mobile browser.
Advertisement

ਚੋਣ ਕਮਿਸ਼ਨ ਅਧੀਨ ਆਏ ਪੰਜਾਬ ਪੁਲੀਸ ਦੇ ਅਧਿਕਾਰੀ ਤੇ ਮੁਲਾਜ਼ਮ

07:53 AM Mar 21, 2024 IST
ਚੋਣ ਕਮਿਸ਼ਨ ਅਧੀਨ ਆਏ ਪੰਜਾਬ ਪੁਲੀਸ ਦੇ ਅਧਿਕਾਰੀ ਤੇ ਮੁਲਾਜ਼ਮ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਾਰਚ
ਆਦਰਸ਼ ਚੋਣ ਜ਼ਾਬਤਾ ਲੱਗਣ ’ਤੇ ਪੰਜਾਬ ਪੁਲੀਸ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਹੁਣ ਚੋਣ ਕਮਿਸ਼ਨ ਅਧੀਨ ਕੰਮ ਕਰਨਗੇ ਅਤੇ ਸਿਪਾਹੀ ਤੋਂ ਲੈ ਕੇ ਡੀਜੀਪੀ ਤੱਕ ਨੂੰ ਚੋਣ ਕਮਿਸ਼ਨ ਦੇ ਡੈਪੂਟੇਸ਼ਨ ’ਤੇ ਮੰਨਿਆ ਜਾਵੇਗਾ। ਹੁਣ ਪੰਜਾਬ ਪੁਲੀਸ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲਣਾ ਪਵੇਗਾ। ਪੰਜਾਬ ਸਰਕਾਰ ਵੱਲੋਂ ਇਸ ਬਾਰੇ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਬੀਤੇ ਦਿਨ ਹੀ ਦੋ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।
ਮੁੱਖ ਚੋਣ ਅਧਿਕਾਰੀ ਸਬਿਿਨ ਸੀ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਪੁਲੀਸ ਦੇ ਸਮੁੱਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ’ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਨ੍ਹਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰ ਕੇ ਅਪਣਾਈ ਜਾਂਦੀ ਹੈ। ਡੈਪੂਟੇਸ਼ਨ ਦੇ ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਹੁਕਮ ਪੁਲੀਸ ਦੇ ਡਾਇਰੈਕਟਰ ਜਨਰਲ, ਵਧੀਕ ਡਾਇਰੈਕਟਰ ਜਨਰਲ, ਇੰਸਪੈਕਟਰ ਜਨਰਲ (ਹੈੱਡਕੁਆਰਟਰ ਅਤੇ ਫੀਲਡ), ਪੁਲੀਸ ਕਮਿਸ਼ਨਰ, ਡਿਪਟੀ ਇੰਸਪੈਕਟਰ ਜਨਰਲ (ਹੈੱਡਕੁਆਰਟਰ ਅਤੇ ਫੀਲਡ), ਸਹਾਇਕ ਇੰਸਪੈਕਟਰ ਜਨਰਲ ਆਫ ਪੁਲੀਸ (ਹੈੱਡਕੁਆਰਟਰ ਅਤੇ ਫੀਲਡ), ਐਸਐਸਪੀ , ਐੱਸਪੀ , ਸਬ-ਡਿਵੀਜ਼ਨਲ ਪੁਲੀਸ ਅਫਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲੀਸ ਅਤੇ ਹੋਰ ਪੁਲੀਸ ਅਧਿਕਾਰੀ ਸਣੇ ਇੰਸਪੈਕਟਰ, ਸਬ-ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ’ਤੇ ਲਾਗੂ ਹੋਣਗੇ।

Advertisement

Advertisement
Author Image

joginder kumar

View all posts

Advertisement
Advertisement
×