ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸਾੜਨ ਖ਼ਿਲਾਫ਼ ਖੇਤਾਂ ਵਿੱਚ ਡਟੇ ਅਧਿਕਾਰੀ

06:19 AM Nov 04, 2024 IST
ਪਰਾਲੀ ਨੂੰ ਲੱਗੀ ਅੱਗ ਬੁਝਾਉਂਦੇ ਹੋਏ ਅਧਿਕਾਰੀ।-ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 3 ਨਵੰਬਰ
ਐੱਸਡੀਐੱਮ ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ ਦੀ ਅਗਵਾਈ ’ਚ ਬਲਾਕ ਵਿਕਾਸ ’ਤੇ ਪੰਚਾਇਤ ਅਫ਼ਸਰ ਸਰਹਿੰਦ ਦੀਪ ਸ਼ਿਖਾ ਅਤੇ ਹੋਰ ਅਧਿਕਾਰੀ ਛੁੱਟੀ ਵਾਲੇ ਦਿਨਾਂ ’ਚ ਵੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਟੇ ਰਹੇ। ਇਨ੍ਹਾਂ ਟੀਮਾਂ ਨੇ ਸਬ-ਡਿਵੀਜ਼ਨ ਦੇ ਪਿੰਡ ਚਨਾਰਥਲ ਖੁਰਦ, ਸਾਨੀਪੁਰ, ਰਿਉਣਾ ਉੱਚਾ ਅਤੇ ਸ਼ਲੇੜੀ ਕਲਾਂ ਆਦਿ ’ਚ ਕਿਸਾਨਾਂ ਵੱਲੋਂ ਆਪਣੇ ਖੇਤਾਂ ’ਚ ਪਰਾਲੀ ਨੂੰ ਲਗਾਈ ਅੱਗ ਮੌਕੇ ’ਤੇ ਜਾ ਕੇ ਬੁਝਾਈ। ਸ੍ਰੀ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਧਿਕਾਰੀ ਫੀਲਡ ਵਿੱਚ ਡਟੇ ਹੋਏ ਹਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਦਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਪੁਲੀਸ ਕੇਸ ਦਰਜ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਵੀ ਰੈੱਡ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ।

Advertisement

Advertisement