ਅਧਿਕਾਰੀਆਂ ਵੱਲੋਂ ਮਾਲ ਮੰਤਰੀ ਨਾਲ ਮੁਲਾਕਾਤ
10:17 AM Sep 30, 2024 IST
Advertisement
ਮਹਿੰਦਰ ਸਿੰਘ ਰੱਤੀਆਂ
ਮੋਗਾ, 29 ਸਤੰਬਰ
ਸੂਬੇ ਦੇ ਨਵੇਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਵਫਦ ਨੇ ਮੁਲਾਕਾਤ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ।
ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਚਰਨ ਸਿੰਘ ਚੰਨੀ ਦੀ ਅਗਵਾਈ ਹੇਠ ਨਵਦੀਪ ਸਿੰਘ ਭੋਗਲ ਅਤੇ ਜਗਸੀਰ ਸਿੰਘ ਸਰਾਂ ਤੇ ਹੋਰ ਮਾਲ ਅਧਿਕਾਰੀਆਂ ਨੇ ਮਾਲ ਮੰਤਰੀ ਕੋਲ ਆਪਣੇ ਮਸਲੇ ਤੇ ਮੰਗਾਂ ਦੱਸੀਆਂ। ਮਾਲ ਮੰਤਰੀ ਨੇ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ ਦਿੰਦਿਆਂ ਮਾਲ ਅਫਸਰਾਂ ਤੋਂ ਵੀ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਲਈ ਜ਼ੀਰੋ ਟਾਲਰੈਂਸ ਪਾਲਸੀ ਲਾਗੂ ਹੈ ਜਿਸ ਕਰ ਕੇ ਇਸ ਮੁਹਿੰਮ ਤਹਿਤ ਹੀ ਤਨਦੇਹੀ ਨਾਲ ਕੰਮ ਕੀਤਾ ਜਾਵੇ। ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਵੀ ਹਰ ਸਹਿਯੋਗ ਦਾ ਯਕੀਨ ਦਿਵਾਇਆ। ਉਨ੍ਹਾਂ ਸਮੂਹ ਮਾਲ ਅਫ਼ਸਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਮਾਲ ਮਹਿਕਮੇ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇ।
Advertisement
Advertisement
Advertisement