ਵੋਟਰ ਸੂਚੀਆਂ ਦੀ ਸੁਧਾਈ ਲਈ ਅਧਿਕਾਰੀ ਤਾਇਨਾਤ
ਖੇਤਰੀ ਪ੍ਰਤੀਨਿਧ
ਪਟਿਆਲਾ, 18 ਨਵੰਬਰ
ਪੰਜਾਬ ਦੇ ਚੋਣ ਕਮਿਸ਼ਨ ਨੇ ਨਗਰ ਨਿਗਮ ਸਮੇਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ ਈਆਰਓਜ਼ (ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ) ਤੇ ਏਈਆਰਓਜ਼ ਤਾਇਨਾਤ ਕੀਤੇ ਹਨ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਲਈ ਇਹ ਵਿਸ਼ੇਸ ਮੁਹਿੰਮ 20 ਅਤੇ 21 ਨਵੰਬਰ ਨੂੰ ਸ਼ੁਰੂ ਹੋਵੇਗੀ ਤੇ ਆਮ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਵਿੱਚ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੜੀ ਵਜੋਂ ਨਗਰ ਨਿਗਮ ਪਟਿਆਲਾ ਅਤੇ ਪੰਚਾਇਤ ਸਨੌਰ ਲਈ ਪਟਿਆਲਾ ਦੇ ਐੱਸਡੀਐੱਮ ਮਨਜੀਤ ਕੌਰ ਨੂੰ ਈਆਰਓ ਅਤੇ ਤਹਿਸੀਲਦਾਰ ਕੁਲਦੀਪ ਸਿੰਘ ਨੂੰ ਏਈਆਰਓ ਲਗਾਇਆ ਗਿਆ ਹੈ। ਨਗਰ ਕੌਂਸਲ ਰਾਜਪੁਰਾ ਤੇ ਨਗਰ ਪੰਚਾਇਤ ਘਨੌਰ ਲਈ ਰਾਜਪੁਰਾ ਦੇ ਐੱਸਡੀਐੱਮ ਅਵੀਕੇਸ਼ ਗੁਪਤਾ ਹੋਣਗੇ। ਜਦਕਿ ਈਆਰਓ ਤੇ ਤਹਿਸੀਲਦਾਰ ਕੇਸੀ ਦੱਤਾ ਰਾਜਪੁਰਾ ਲਈ ਤੇ ਘਨੌਰ ਦੇ ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਘਨੌਰ ਦੇ ਏਈਆਰਓ ਹੋਣਗੇ।
ਇਸੇ ਤਰ੍ਹਾਂ ਨਗਰ ਕੌਂਸਲ ਸਮਾਣਾ ਲਈ ਈਆਰਓ ਐੱਸਡੀਐੱਮ ਸਮਾਣਾ ਤਰਸੇਮ ਕੁਮਾਰ ਤੇ ਏਈਆਰਓ ਨਾਇਬ ਤਹਿਸੀਲਦਾਰ ਰਮਨ ਕੁਮਾਰ। ਨਗਰ ਕੌਂਸਲ ਪਾਤੜਾਂ ਅਤੇ ਨਗਰ ਪੰਚਾਇਤ ਘੱਗਾ ਲਈ ਈਆਰਓ ਐੱਸਡੀਐੱਮ ਪਾਤੜਾਂ ਅਸ਼ੋਕ ਕੁਮਾਰ ਤੇ ਏਈਆਰਓ ਤਹਿਸੀਲਦਾਰ ਹਰਸਿਮਰਨ ਸਿੰਘ ਹੋਣਗੇ।