For the best experience, open
https://m.punjabitribuneonline.com
on your mobile browser.
Advertisement

ਪੰਜ ਪਿੰਡਾਂ ਵਿੱਚ ਸਾਫ-ਸਫਾਈ ਨਾ ਹੋਣ ’ਤੇ ਕਟਾਰੂਚੱਕ ਵੱਲੋਂ ਅਧਿਕਾਰੀਆਂ ਦੀ ਖਿਚਾਈ

07:15 AM Jul 29, 2024 IST
ਪੰਜ ਪਿੰਡਾਂ ਵਿੱਚ ਸਾਫ ਸਫਾਈ ਨਾ ਹੋਣ ’ਤੇ ਕਟਾਰੂਚੱਕ ਵੱਲੋਂ ਅਧਿਕਾਰੀਆਂ ਦੀ ਖਿਚਾਈ
ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ।
Advertisement

ਐੱਨਪੀ ਧਵਨ
ਪਠਾਨਕੋਟ, 28 ਜੁਲਾਈ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹਲਕਾ ਭੋਆ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦਾ ਨਿਬੇੜਾ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਆਸਾਬਾਨੋ ਪਿੰਡ ਵਿੱਚ ਸੋਲਰ ਲਾਈਟਾਂ ਲਈ 1 ਲੱਖ ਰੁਪਏ ਦਾ ਚੈਕ ਵੀ ਪੰਚਾਇਤ ਨੂੰ ਦਿੱਤਾ। ਜਦਕਿ ਕੋਠੀ ਪੰਡਤਾਂ ਪਿੰਡ ਵਿੱਚ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਤੁਰੰਤ ਬੋਰ ਕਰਨ ਲਈ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਹਲਕਾ ਭੋਆ ਦੇ 5 ਪਿੰਡ ਜੋ ਕਿ ਨਗਰ ਨਿਗਮ ਅੰਦਰ ਪੈਂਦੇ ਹਨ, ਵਿੱਚ ਸਫਾਈ ਦੀ ਮਾੜੀ ਵਿਵਸਥਾ ’ਤੇ ਚਿੰਤਾ ਪ੍ਰਗਟ ਕੀਤੀ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਇੰਨ੍ਹਾਂ ਪੰਜੇ ਪਿੰਡਾਂ ਵਿੱਚ 15-15 ਦਿਨ ਨਗਰ ਨਿਗਮ ਵੱਲੋਂ ਸਫਾਈ ਨਹੀਂ ਕੀਤੀ ਜਾਂਦੀ, ਜਿਸ ਕਾਰਨ ਉਥੇ ਬਰਸਾਤ ਦੇ ਦਿਨਾਂ ਵਿੱਚ ਬਦਬੂ ਫੈਲਣ ਨਾਲ ਬੀਮਾਰੀ ਪੈਦਾ ਹੋਣ ਦਾ ਖਤਰਾ ਪੈਦਾ ਹੋ ਗਿਆ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਕੱਲ੍ਹ ਤੋਂ ਇੰਨ੍ਹਾਂ ਪੰਜਾਂ ਪਿੰਡਾਂ ਵਿੱਚ ਸਾਫ-ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਇਲਾਵਾ ਉਨ੍ਹਾਂ ਹੋਰ ਵੀ ਪਿੰਡਾਂ ’ਚੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ।ਇਸ ਮੌਕੇ ਨਗਰ ਨਿਗਮ ਦੇ ਐੱਸਈ ਸਤੀਸ਼ ਸੈਣੀ, ਐੱਸਡੀਓ ਪੰਕਜ ਕੁਮਾਰ, ਬਲਾਕ ਪ੍ਰਧਾਨ ਪਵਨ ਸੈਣੀ ਤੇ ਸੰਦੀਪ ਕੁਮਾਰ, ਸਾਹਿਲ ਸੈਣੀ ਹਾਜ਼ਰ ਸਨ।

Advertisement

ਕੈਬਨਿਟ ਮੰਤਰੀ ਜਿੰਪਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ।

ਹੁਸ਼ਿਆਰਪੁਰ (ਹਰਪ੍ਰੀਤ ਕੌਰ):ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਦਫ਼ਤਰ ਵਿੱਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਹੱਲ ਕਰਨ ਦੀ ਹਦਾਇਤ ਕੀਤੀ। ਜ਼ਿਆਦਾਤਰ ਸ਼ਿਕਾਇਤਾਂ ਪੁਲੀਸ ਵਿਭਾਗ, ਸੜਕਾਂ ਦੇ ਨਿਰਮਾਣ, ਪਾਣੀ ਦੀ ਸਪਲਾਈ, ਸਿੱਖਿਆ ਸੁਵਿਧਾਵਾਂ, ਨਗਰ ਨਿਗਮ, ਮਾਲਆ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਬਿਜਲੀ ਤੇ ਸਿਹਤ ਸੇਵਾਵਾਂ ਆਦਿ ਨਾਲ ਸਬੰਧਤ ਸਨ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾਵੇਗੀ ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਰਿੰਦਰ ਸ਼ਰਮਾ ਬਿੰਦੂ ਵੀ ਮੌਜੂਦ ਸਨ।

Advertisement
Author Image

Advertisement
Advertisement
×