ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਂਪਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲੱਗੇ ਅਧਿਕਾਰੀ

07:13 AM Jul 04, 2024 IST
ਪਿੰਡ ਚੜਿਕ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਡੀਸੀ ਕੁਲਵੰਤ ਸਿੰਘ ਤੇ ਹੋਰ ਅਧਿਕਾਰੀ।

ਮਹਿੰਦਰ ਸਿੰਘ ਰੱਤੀਆਂ
ਮੋਗਾ, 3 ਜੁਲਾਈ
‘ਆਪ’ ਦੀ ਸਰਕਾਰ-ਆਪ ਦੇ ਦੁਆਰ’ ਮੁਹਿੰਮ ਤਹਿਤ ਅਧਿਕਾਰੀ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪਿੰਡਾਂ ਵਿਚ ਜਾਣ ਲੱਗੇ ਹਨ। ਜ਼ਿਲ੍ਹੇ ਵਿੱਚ 31 ਜੁਲਾਈ ਤੱਕ ਲੱਗਣ ਵਾਲੇ ਕੈਂਪਾਂ ਦਾ ਅਗਾਊਂ ਪ੍ਰੋਰਗਾਮ ਵੀ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ, ਹੋਰ ਉਚ ਪੱਧਰੀ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਕੈਂਪ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ। ਅੱਜ ਪਿੰਡ ਚੜਿੱਕ ਵਿੱਚ ਪਿੰਡ ਮੱਲੀਆਂ ਵਾਲਾ, ਬੁੱਧ ਸਿੰਘ ਵਾਲਾ, ਨਾਹਲ ਖੋਟੇ ਅਤੇ ਤਾਰੇਵਾਲਾ ਪੰਜ ਪਿੰਡਾਂ ਦੇ ਤਕਰੀਬਨ 150 ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ। ਇਸ ਮੌਕੇ ਏਡੀਸੀ ਜਗਵਿੰਦਰਜੀਤ ਸਿੰਘ ਗਰੇਵਾਲ, ਐਸਡੀਐਮ ਸਾਰੰਗਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ।

Advertisement

Advertisement
Advertisement