ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਕਾਰੀਆਂ ਵੱਲੋਂ ਲੋਕ ਨਿਰਮਾਣ ਵਿਭਾਗ ਦੀ ਜ਼ਮੀਨ ’ਤੇ ਕਬਜ਼ੇ ਵਾਲੀ ਥਾਂ ਦਾ ਦੌਰਾ

07:24 AM Aug 12, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 11 ਅਗਸਤ
ਪੁਰਾਣੀ ਕਚਹਿਰੀ ਨੇੜੇ ਲੋਕ ਨਿਰਮਾਣ ਵਿਭਾਗ ਦੀ ਥਾਂ ਵਿਚ ਇਕ ਵਿਅਕਤੀ ਵੱਲੋਂ ਕੀਤੀ ਜਾ ਰਹੀ ਨਾਜਾਇਜ਼ ਉਸਾਰੀ ਦੀ ਸੂਚਨਾ ਮਿਲਣ ’ਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਦੇ ਹੁਕਮਾਂ ’ਤੇ ਵਰ੍ਹਦੇ ਮੀਂਹ ਵਿੱਚ ਐੱਸਡੀਓ ਯਾਦਵਿੰਦਰ ਕੁਮਾਰ ਸ਼ਰਮਾ ਨੇ ਆਪਣੀ ਟੀਮ ਨਾਲ ਕਬਜ਼ੇ ਵਾਲੀ ਥਾਂ ਦਾ ਜਾਇਜ਼ਾ ਲਿਆ। ਐੱਸਡੀਓ ਸ਼ਰਮਾ ਨੇ ਦੱਸਿਆ ਕਿ ਐਕਸੀਅਨ ਮਨਪ੍ਰੀਤ ਸਿੰਘ ਨੂੰ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਕਿ ਇਕ ਦੁਕਾਨਦਾਰ ਵੱਲੋਂ ਕਥਿਤ ਨਾਜਾਇਜ਼ ਕਬਜ਼ਾ ਕੀਤਾ ਜਾ ਰਿਹਾ ਹੈ। ਐਕਸੀਅਨ ਮਨਪ੍ਰੀਤ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੌਕਾ ਦੇਖਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਆਪਣੀ ਟੀਮ ਨਾਲ ਜਾ ਕੇ ਦੇਖਿਆ ਤਾਂ ਉਕਤ ਦੁਕਾਨਦਾਰ ਆਪਣੀ ਦੁਕਾਨ ਦੇ ਪਿਛਲੇ ਪਾਸੇ ਦਾ ਦਰਵਾਜ਼ਾ ਇੱਟਾਂ ਦੀ ਚਿਣਾਈ ਕਰ ਕੇ ਬੰਦ ਕਰ ਰਿਹਾ ਸੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਥਾਂ ਦਾ ਅਦਾਲਤ ਵਿਚ ਕੇਸ ਚੱਲ ਰਿਹਾ ਹੈ ਜਿਸ ਅਨੁਸਾਰ ਇਸ ਥਾਂ ’ਤੇ ਕੋਈ ਵੀ ਦੁਕਾਨਦਾਰ ਕਿਸੇ ਕਿਸਮ ਦੀ ਕੋਈ ਫੇਰ ਬਦਲ ਨਹੀਂ ਕਰ ਸਕਦਾ। ਬਾਵਜੂਦ ਇਸ ਦੇ ਦੁਕਾਨਦਾਰ ਵੱਲੋਂ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਉਕਤ ਉਸਾਰੀ ਕੀਤੀ ਗਈ ਹੈ, ਜਿਸ ਸਬੰਧੀ ਦੁਕਾਨਦਾਰ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ।

Advertisement

Advertisement